Daily Suraj

ਪੰਜਾਬੀ

ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰੀਨਾ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਵਿੱਚ ਕੀਤੀਆਂ ਚੋਣ ਮੀਟਿੰਗਾਂ

11 Dec, 2025 10:12 PM

ਕਪੂਰਥਲਾ,(ਇੰਦਰਜੀਤ)

ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦ ਵਾਰਾਂ ਦੇ ਹੱਕ ਵਿੱਚ ਚੋਣ ਮੀਟਿੰਗਾਂ ਕਰਕੇ ਚੋਣ ਮੁਹਿੰਮ ਨੂੰ ਭਖਾ ਦਿੱਤਾ ਗਿਆ ਹੈ।ਰਾਣਾ ਗੁਰਜੀਤ ਸਿੰਘ ਵੱਲੋਂ ਪਿੰਡ ਆਲਮਗੀਰ ਵਿਖ਼ੇ ਜ਼ਿਲਾ ਪਰਿਸ਼ਦ ਦੇ ਜ਼ੋਨ ਸਿੱਧਵਾਂ ਦੋਨਾਂ ਤੋਂ ਜ਼ਿਲਾ ਪ੍ਰੀਸ਼ਦ ਦੇ ਉਮੀਦਵਾਰ ਰੀਨਾ ਪਤਨੀ ਬੂਟਾ ਕਾਲਾ ਸੰਘਿਆਂ ਅਤੇ ਬਲਾਕ ਸੰਮਤੀ ਦੇ ਜ਼ੋਨ ਨੰਬਰ 12 ਤੋਂ ਕਾਂਗਰਸ ਦੇ ਉਮੀਦਵਾਰ ਪਲਵਿੰਦਰ ਕੌਰ ਪਤਨੀ ਕੁਲਦੀਪ ਸਿੰਘ ਪਿੰਡ ਆਲਮਗੀਰ, ਜ਼ੋਨ ਨੰਬਰ 13 ਕਾਲਾ ਸੰਘਿਆ ਤੋਂ ਕਾਂਗਰਸ ਦੇ ਉਮੀਦਵਾਰ ਕੁਲਜੀਤ ਕੌਰ ਪਤਨੀ ਸੁੱਖਵਿੰਦਰ ਪਿੰਡ ਕਾਲਾ ਸੰਘਿਆ, ਅਤੇ ਜ਼ੋਨ ਨੰਬਰ 14 ਸਿੱਧਵਾਂ ਦੋਨਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਵਿਤਾ ਪਤਨੀ ਰਿੰਕੂ ਸਰਨਾ ਦੇ ਹੱਕ ਵਿਚ ਪਿੰਡਾਂ ਆਲਮਗੀਰ, ਮਾਧੋਪੁਰ, ਜੱਲੋਵਾਲ, ਸੰਧੂ ਚੱਠਾ ਨਵਾਂ ਅਤੇ ਭੰਡਲ ਦੋਨਾਂ ਵਿਚ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਲੋਕਾਂ ਨੂੰ ਕਾਂਗਰਸ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਦੇਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਉਨਾਂ ਨੇ ਵਿਰੋਧੀ ਪਾਰਟੀਆਂ ਦੇ ਉੱਪਰ ਸਖਤ ਸ਼ਬਦੀ ਵਾਰ ਕਰਦੇ ਹੋਏ ਕਿਹਾ ਕਪੂਰਥਲਾ ਹਲਕੇ ਵਿੱਚ ਕਾਂਗਰਸ ਦੇ ਰਾਜ ਦੌਰਾਨ ਹੀ ਵਿਕਾਸ ਦੇ ਕਾਰਜ ਹੋਏ ਹਨ। ਇਸ ਦੌਰਾਨ ਉਹਨਾਂ ਵੱਲੋਂ ਕਾਲਾ ਸੰਘਿਆਂ ਵਿੱਚ ਕਾਂਗਰਸ ਦੇ ਰਾਜ ਦੌਰਾਨ ਕੀਤੇ ਗਏ ਕੰਮਾਂ ਬਾਰੇ ਵੀ ਲੋਕਾਂ ਨੂੰ ਦੱਸਿਆ ਗਿਆ। ਮੀਟਿੰਗ ਦੌਰਾਨ ਕਾਲਾ ਸੰਘਿਆਂ ਦੇ ਸਰਪੰਚ ਮਨਿੰਦਰ ਪਾਲ ਸਿੰਘ ਮੰਨਾ ਨੇ ਵੀ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਉਮੀਦਵਾਰਾਂ ਦੇ ਹੱਕ ਵਿੱਚ ਵੋਟ ਦੇਣ ਦੀ ਅਪੀਲ ਕੀਤੀ। ਇਸ ਮੌਕੇ ਤੇ ਕਾਂਗਰਸ ਦੇ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ,ਸੀਨੀਅਰ ਕਾਂਗਰਸੀ ਆਗੂ ਤੇ ਬਾਬਾ ਕਾਹਨ ਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬੱਸਣ, ਗੁਰਪ੍ਰੀਤ ਸਿੰਘ ਫੁੱਲ, ਸਰਪੰਚ ਤਰਲੋਚਨ ਸਿੰਘ ਗੋਸ਼ੀ, ਡਾਕਟਰ ਵੇਦ ਪ੍ਰਕਾਸ਼ ਆਦਿ ਹਾਜ਼ਰ ਸਨ।

Latest News