Daily Suraj

ਪੰਜਾਬੀ

IDFC ਫਸਟ ਅਤੇ AU ਬੈਂਕ ਘੁਟਾਲੇ ਨਾਲ ਜੁੜੇ ਮਾਮਲੇ ’ਚ ਮੁਅੱਤਲੀਆਂ

09 Apr, 2026 11:38 AM

ਹਰਿਆਣਾ ਸਰਕਾਰ ਵੱਲੋਂ ਬੈਂਕ ਫ੍ਰੌਡ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਦੋ ਆਈਏਐਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਦੇ ਤਹਿਤ ਰਾਮ ਕੁਮਾਰ ਸਿੰਘ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ, ਜੋ ਵਿਸ਼ੇਸ਼ ਸਕੱਤਰ, ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਅਤੇ ਵਧੀਕ ਸੀਈਓ, ਪੰਚਕੂਲਾ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਸਰਕਾਰੀ ਹੁਕਮਾਂ ਅਨੁਸਾਰ, ਮੁਅੱਤਲੀ ਦੇ ਦੌਰਾਨ ਰਾਮ ਕੁਮਾਰ ਸਿੰਘ ਦਾ ਹੈੱਡਕੁਆਰਟਰ ਮੁੱਖ ਸਕੱਤਰ, ਹਰਿਆਣਾ ਸਰਕਾਰ ਦੇ ਦਫ਼ਤਰ (ਸਰਵਿਸਿਜ਼-1 ਸ਼ਾਖਾ) ਵਿੱਚ ਰਹੇਗਾ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇੱਕ ਹੋਰ ਆਈਏਐਸ ਅਧਿਕਾਰੀ ਪ੍ਰਦੀਪ ਕੁਮਾਰ ਨੂੰ ਵੀ ਮੁਅੱਤਲ ਕੀਤਾ ਗਿਆ ਹੈ, ਜੋ ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਵਿਸ਼ੇਸ਼ ਸਕੱਤਰ, ਟਰਾਂਸਪੋਰਟ ਵਜੋਂ ਕੰਮ ਕਰ ਰਹੇ ਸਨ। ਉਨ੍ਹਾਂ ਦਾ ਹੈੱਡਕੁਆਰਟਰ ਵੀ ਮੁਅੱਤਲੀ ਦੌਰਾਨ ਚੰਡੀਗੜ੍ਹ ਵਿਖੇ ਮੁੱਖ ਸਕੱਤਰ ਦਫ਼ਤਰ ਵਿੱਚ ਹੀ ਨਿਰਧਾਰਤ ਕੀਤਾ ਗਿਆ ਹੈ। ਸਰਕਾਰੀ ਸੂਤਰਾਂ ਮੁਤਾਬਕ, ਇਹ ਕਾਰਵਾਈ IDFC ਫਸਟ ਬੈਂਕ ਅਤੇ AU ਸਮਾਲ ਫਾਈਨੈਂਸ ਬੈਂਕ ਨਾਲ ਜੁੜੇ ਕਰੀਬ 590 ਕਰੋੜ ਰੁਪਏ ਦੇ ਘੁਟਾਲੇ ਵਿੱਚ ਉਨ੍ਹਾਂ ਦੀ ਭੂਮਿਕਾ ਦੇ ਸਬੰਧ ਵਿੱਚ ਕੀਤੀ ਗਈ ਹੈ।

Latest News