ਬਠਿੰਡਾ ‘ਚ ਸੂਟਕੇਸ ਵਿੱਚੋਂ ਔਰਤ ਦੀ ਅੱਧ-ਸੜੀ ਲਾਸ਼ ਮਿਲੀ, ਪੁਲਿਸ ਨੇ ਜਾਂਚ ਸ਼ੁਰੂ ਕੀਤੀ

ਬਠਿੰਡਾ ‘ਚ ਸੂਟਕੇਸ ਵਿੱਚੋਂ ਔਰਤ ਦੀ ਅੱਧ-ਸੜੀ ਲਾਸ਼ ਮਿਲੀ, ਪੁਲਿਸ ਨੇ ਜਾਂਚ ਸ਼ੁਰੂ ਕੀਤੀ

ਬਠਿੰਡਾ (Punjab) ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਮਲੋਟ ਨੈਸ਼ਨਲ ਹਾਈਵੇਅ ‘ਤੇ ਇੱਕ ਸੂਟਕੇਸ ‘ਚ ਬੰਦ ਔਰਤ ਦੀ ਲਾਸ਼ ਮਿਲੀ ਹੈ। ਔਰਤ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ ਅਤੇ ਲਾਸ਼ ਅੱਧੀ ਸੜੀ ਹੋਈ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਤਲ ਤੋਂ ਬਾਅਦ ਲਾਸ਼ ਨੂੰ ਸੂਟਕੇਸ ਵਿੱਚ ਬੰਦ ਕਰਕੇ ਸੁਨਸਾਨ ਜਗ੍ਹਾ ‘ਤੇ ਸੁੱਟ ਦਿੱਤਾ ਗਿਆ। ਮਾਮਲਾ ਪਿੰਡ ਬਹਿਮਣ ਦੀਵਾਨਾ ਦਾ ਹੈ। ਸੂਚਨਾ ਮਿਲਦੇ ਹੀ ਬਠਿੰਡਾ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਵਾਲੀ ਥਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਪੁਲਿਸ ਨੇ ਆਸ-ਪਾਸ ਦੇ ਇਲਾਕੇ ਦੀ ਘੇਰਾਬੰਦੀ ਕਰਕੇ ਸਬੂਤ ਜੁਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐਸ.ਪੀ. ਹਰਵਿੰਦਰ ਸਿੰਘ ਸਰਾ ਨੇ ਦੱਸਿਆ ਕਿ ਲਾਸ਼ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।