ਐੱਸ. ਜੈਸ਼ੰਕਰ ਇਜ਼ਰਾਈਲ ਦੌਰੇ ’ਤੇ, ਦੋ ਦਿਨਾਂ ਵਿੱਚ ਕਈ ਮੁੱਦਿਆਂ ’ਤੇ ਚਰਚਾ
- ਦੇਸ਼
- (Asia/Kolkata)
ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਮੰਗਲਵਾਰ ਨੂੰ ਦੋ ਦਿਨਾਂ ਦੇ ਦੌਰੇ ’ਤੇ ਇਜ਼ਰਾਈਲ ਪਹੁੰਚ ਗਏ। ਇਸ ਦੌਰੇ ਦੌਰਾਨ ਉਹ ਇਜ਼ਰਾਈਲ ਦੇ ਰਾਸ਼ਟਰਪਤੀ ਇਸਹਾਕ ਹਰਜ਼ੋਗ, ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਵਿਦੇਸ਼ ਮੰਤਰੀ ਗਿਡੀਓਨ ਸਾਰ ਨਾਲ ਮੁਲਾਕਾਤ ਕਰਨਗੇ।
ਇਸ ਮੁਲਾਕਾਤ ਦਾ ਮੁੱਖ ਉਦੇਸ਼ ਦੋਵਾਂ ਦੇਸ਼ਾਂ ਦੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਖੇਤਰੀ ਮੁੱਦਿਆਂ ’ਤੇ ਚਰਚਾ ਕਰਨਾ ਹੈ।
ਇਹ ਦੌਰਾ ਇਸ ਲਈ ਵੀ ਅਹਿਮ ਹੈ ਕਿਉਂਕਿ ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਜਲਦੀ ਹੀ ਭਾਰਤ ਆਉਣ ਵਾਲੇ ਹਨ ਅਤੇ ਦੋਵੇਂ ਦੇਸ਼ ਮੁਕਤ ਵਪਾਰ ਸਮਝੌਤੇ (FTA) ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਹਨ।
ਜੈਸ਼ੰਕਰ ਦੇ ਇਸ ਦੌਰੇ ਨਾਲ ਰੱਖਿਆ ਅਤੇ ਤਕਨੀਕੀ ਖੇਤਰ ਵਿੱਚ ਸਹਿਯੋਗ ਵਧਣ ਦੀ ਉਮੀਦ ਹੈ, ਕਿਉਂਕਿ ਹਾਲ ਹੀ ਵਿੱਚ ਦੋਵਾਂ ਦੇਸ਼ਾਂ ਨੇ ਆਧੁਨਿਕ ਤਕਨੀਕਾਂ ਨੂੰ ਸਾਂਝਾ ਕਰਨ ਅਤੇ ਮਿਲ ਕੇ ਹਥਿਆਰ ਬਣਾਉਣ ਲਈ ਇੱਕ ਵੱਡਾ ਸਮਝੌਤਾ ਕੀਤਾ ਹੈ।
ਇਸ ਤੋਂ ਇਲਾਵਾ, ਸੱਭਿਆਚਾਰਕ ਅਤੇ ਵਿਦਿਅਕ ਸਬੰਧਾਂ ਨੂੰ ਵਧਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ।
ਇਸੇ ਲੜੀ ਤਹਿਤ ਤੇਲ ਅਵੀਵ ਯੂਨੀਵਰਸਿਟੀ ਵਿੱਚ ਇੱਕ ‘ਇੰਡੀਆ ਚੇਅਰ’ ਸਥਾਪਤ ਕਰਨ ਲਈ ਇੱਕ ਸਮਝੌਤੇ 'ਤੇ ਹਸਤਾਖਰ ਵੀ ਕੀਤੇ ਗਏ ਹਨ, ਤਾਂ ਜੋ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਸਾਂਝ ਹੋਰ ਗੂੜ੍ਹੀ ਹੋ ਸਕੇ।
Leave a Reply