ਲੋਕਤੰਤਰ ਦੇ ਚੌਥੇ ਥੰਮ ਮੀਡੀਆ ਤੇ ਹਮਲੇ ਕਰਨਾ ਸੂਬਾ ਸਰਕਾਰ ਲਈ ਮਹਿੰਗਾ ਸਾਬਤ ਹੋਵੇਗਾ - ਸੁਨੀਲ ਗੋਇਲ ਡਿੰਪਲ

ਲੋਕਤੰਤਰ ਦੇ ਚੌਥੇ ਥੰਮ ਮੀਡੀਆ ਤੇ ਹਮਲੇ ਕਰਨਾ ਸੂਬਾ ਸਰਕਾਰ ਲਈ ਮਹਿੰਗਾ ਸਾਬਤ ਹੋਵੇਗਾ - ਸੁਨੀਲ ਗੋਇਲ ਡਿੰਪਲ

ਸੰਗਰੂਰ, (ਜਗਸੀਰ ਸਿੰਘ) - ਹਰ ਫਰੰਟ ਤੇ ਫੇਲ ਹੋ ਚੁੱਕੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਤੰਤਰ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਮੀਡੀਆ ਤੇ ਵੀ ਹਮਲੇ ਕਰਕੇ ਆਪਣੀ ਭੜਾਸ ਕੱਢੀ ਜਾ ਰਹੀ ਹੈ ਜੋ ਕਿ ਲੋਕਤਾਂਤਰਿਕ ਰਾਜ ਵਿੱਚ ਕਿਸੇ ਵੀ ਪਾਸਿਓਂ ਚੰਗਾ ਨਹੀਂ ਕਿਹਾ ਜਾ ਸਕਦਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਸੁਨੀਲ ਗੋਇਲ ਡਿੰਪਲ ਨੇ ਕੀਤਾ ਉਹਨਾਂ ਕਿਹਾ ਕਿ ਹਰੇਕ ਰਾਜਨੀਤਿਕ ਪਾਰਟੀ ਮੀਡੀਆ ਰਾਹੀਂ ਹੀ ਆਪਣੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਂਦੀ ਹੈ ਅਤੇ ਲੋਕ ਜਿਸ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ ਉਸ ਦੇ ਹੱਥਾਂ ਵਿੱਚ ਸੱਤਾ ਸੌਂਪਦੇ ਹਨ ਪਰ ਉਹੀ ਰਾਜਨੀਤਿਕ ਪਾਰਟੀ ਜਦੋਂ ਮੀਡੀਆ ਦਾ ਮੂੰਹ ਬੰਦ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਣਾਉਂਦੀ ਹੈ ਤਾਂ ਲੋਕਤਾਂਤਰਿਕ ਢਾਂਚੇ ਵਿੱਚ ਵਿਗਾੜ ਆਉਂਦਾ ਹੈ ਜਿਸ ਕਾਰਨ ਅਜਿਹੀ ਅਣ-ਐਲਾਨੀ ਐਮਰਜੈਂਸੀ ਦਾ ਹਰ ਪਾਸਿਓਂ ਸਰਕਾਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕੋਈ ਵੀ ਸਰਕਾਰ ਹਮੇਸ਼ਾ ਲਈ ਸੱਤਾ ਵਿੱਚ ਨਹੀਂ ਰਹਿੰਦੀਭਾਜਪਾ ਆਗੂ ਸੁਨੀਲ ਗੋਇਲ ਡਿੰਪਲ ਨੇ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਤੇ ਹਮਲੇ ਕਰਨਾ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਲਈ ਮਹਿੰਗਾ ਸਾਬਤ ਹੋਵੇਗਾ ਅਤੇ ਸੂਬੇ ਦੇ ਲੋਕ 2027 ਦੀਆਂ ਚੋਣਾਂ ਵਿੱਚ ਇਹ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ ਇਸ ਮੌਕੇ ਉਹਨਾਂ ਨਾਲ ਹੋਰ ਭਾਜਪਾ ਆਗੂ ਵੀ ਮੌਜੂਦ ਸਨ।