ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, ਮਾਨਸੂਨ ਸਰਗਰਮ

ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ, ਮਾਨਸੂਨ ਸਰਗਰਮ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਹੋਣ ਕਾਰਨ ਅੱਜ ਵੀ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ’ਤੇ ਮੀਂਹ ਵੀ ਪੈ ਸਕਦਾ ਹੈ। ਮੌਸਮ ਦੇ ਅਨੁਮਾਨ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਸਰਗਰਮ ਰਹਿਣ ਦਾ ਮੁੱਖ ਕਾਰਨ ਮੌਨਸੂਨ ਟ੍ਰਾਫ ਦਾ ਇਸ ਸਮੇਂ ਫਿਰੋਜ਼ਪੁਰ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚੋਂ ਲੰਘਣਾ ਦੱਸਿਆ ਗਿਆ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹਿਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ’ਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।