Daily Suraj

ਪੰਜਾਬੀ

ਸ਼੍ਰੋਮਣੀ ਕਮੇਟੀ ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ ਬੁਲਾਈ ਹੰਗਾਮੀ ਅੰਤਰਿੰਗ ਮੀਟਿੰਗ

08 Dec, 2025 08:29 PM

ਪੰਜਾਬ ਸਰਕਾਰ ਵਲੋਂ 328 ਪਾਵਨ ਸਰੂਪ ਮਾਮਲੇ ਵਿਚ ਬੀਤੇ ਦਿਨ ਦਰਜ ਕੀਤੀ ਐਫ਼.ਆਈ.ਆਰ. ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਅੰਤਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 11 ਦਸੰਬਰ ਨੂੰ ਸੱਦੀ ਗਈ ਹੈ।

ਸ਼੍ਰੋਮਣੀ ਕਮੇਟੀ ਸਕੱਤਰ ਕੁਲਵੰਤ ਸਿੰਘ ਮੰਨਣ ਨੇ 328 ਪਵਿੱਤਰ ਸਰੂਪਾਂ ਬਾਰੇ ਸਪੱਸ਼ਟ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੂਰੀ ਜਾਂਚ ਕੀਤੀ ਹੈ ਅਤੇ ਇਸ ਵਿੱਚ ਸ਼ਾਮਲ ਅਧਿਕਾਰੀਆਂ ਵਿਰੁੱਧ ਪਹਿਲਾਂ ਹੀ ਸਖ਼ਤ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਅਤੇ ਇਸ ਅਨੁਸਾਰ ਸਾਰੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸੰਪਰਦਾਇਕ ਮਾਮਲਿਆਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ। ਅੰਤ ਵਿੱਚ, ਉਨ੍ਹਾਂ ਐਲਾਨ ਕੀਤਾ ਕਿ 11 ਤਰੀਕ ਨੂੰ ਅੰਤਰਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ, ਜਿੱਥੇ ਐਫਆਈਆਰ ਦੇ ਸਾਰੇ ਪਹਿਲੂਆਂ ‘ਤੇ ਪੂਰੀ ਤਰ੍ਹਾਂ ਚਰਚਾ ਕੀਤੀ ਜਾਵੇਗੀ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

Posted By: Daily Suraj Bureau

Latest News