Daily Suraj

ਪੰਜਾਬੀ

ਕੇਜਰੀਵਾਲ ਤੇ ਸਿਸੋਦੀਆ ਦੀ ਬਰੀਅਤ ‘ਤੇ ਭਗਵੰਤ ਮਾਨ ਦਾ ਵੱਡਾ ਬਿਆਨ

27 Feb, 2026 02:44 PM

ਦਿੱਲੀ ਦੇ ਸਾਬਕਾ ਮੁੱਖ ਮੰਤਰੀ Arvind Kejriwal ਅਤੇ ਸਾਬਕਾ ਉਪ ਮੁੱਖ ਮੰਤਰੀ Manish Sisodia ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਣਯੋਗ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਸੱਚਾਈ ਸਭ ਦੇ ਸਾਹਮਣੇ ਆ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮੇਂ ਦੇ ਨਾਲ ਹੋਰ ਮਾਮਲਿਆਂ ਦੀ ਹਕੀਕਤ ਵੀ ਸਾਹਮਣੇ ਆਵੇਗੀ। ਜ਼ਿਕਰਯੋਗ ਹੈ ਕਿ ਦਿੱਲੀ ਦੀ Rouse Avenue Court ਨੇ ਸ਼ਰਾਬ ਘੁਟਾਲੇ ਨਾਲ ਜੁੜੇ ਸੀਬੀਆਈ ਮਾਮਲੇ ਵਿੱਚ ਦੋਵਾਂ ਨੇਤਾਵਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਆਪਣੇ ਫੈਸਲੇ ਵਿੱਚ ਕਿਹਾ ਕਿ ਦੋਵਾਂ ਵਿਰੁੱਧ ਲਗਾਏ ਗਏ ਦੋਸ਼ ਸਾਬਤ ਨਹੀਂ ਹੋ ਸਕੇ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਉਹ ਕਾਫੀ ਭਾਵੁਕ ਨਜ਼ਰ ਆਏ।

Posted By: Daily Suraj Bureau

Latest News