Daily Suraj

ਪੰਜਾਬੀ

ਡਿਪਟੀ ਕਮਿਸ਼ਨਰ ਨੇ ਮਾਨਯੋਗ ਰਾਜਪਾਲ ਪੰਜਾਬ ਦੀ ਫਾਜਿਲਕਾ ਵਿਖੇ ਆਮਦ ਨੂੰ ਲੈ ਕੇ ਪ੍ਰਬੰਧਾਂ ਦਾ ਲਿਆ ਜਾਇਜਾ

11 Dec, 2025 09:20 PM

ਫਾਜ਼ਿਲਕਾ 11 ਦਸੰਬਰ

ਮਾਨਯੋਗ ਰਾਜਪਾਲ ਪੰਜਾਬ ਦੇ 18 ਦਸੰਬਰ ਨੂੰ ਫਾਜ਼ਿਲਕਾ ਵਿਖੇ ਹੋਣ ਵਾਲੇ ਦੌਰੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਸਮਾਗਮ ਵਾਲੇ ਸਥਾਨਾਂ *ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਅਧਿਕਾਰੀਆਂ ਨੂੰ ਸਾਫ—ਸਫਾਈ, ਆਵਾਜਾਈ ਨਿਰਵਿਘਨ ਬਣਾਉਣ ਸਮੇਤ ਪੁਖਤਾ ਪ੍ਰਬੰਧਾਂ ਕਰਨ ਦੇ ਦਿਸ਼ਾ—ਨਿਰਦੇਸ਼ ਦਿੱਤੇ।ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਵਿਸ਼ੇਸ਼ ਤੌਰ *ਤੇ ਮੌਜੂਦ ਸਨ।
 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਦਸੰਬਰ ਨੂੰ ਮਾਨਯੋਗ ਰਾਜਪਾਲ ਪੰਜਾਬ ਦੀ ਅਗਵਾਈ ਹੇਠ ਸੰਜੀਵ ਸਿਨੇਮਾ ਚੌਂਕ ਤੋਂ ਘੰਟਾ ਘਰ ਤੱਕ ਮਾਰਚ ਕੱਢਿਆ ਜਾਵੇਗਾ ਜਿਸ ਤਹਿਤ ਲੋੜੀਂਦੇ ਪ੍ਰਬੰਧਾਂ ਨੂੰ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਨੂੰ ਮੁਕੰਮਲ ਕਰਨ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਇਸ ਮੌਕੇ ਨਗਰ ਕੌਂਸਲ ਤੋਂ ਨਰੇਸ਼ ਖੇੜਾ, ਰਾਕੇਸ਼ ਕੁਮਾਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM