Daily Suraj

ਪੰਜਾਬੀ

ਆਮ ਲੋਕਾਂ ਨੂੰ ਵੱਡੀ ਰਾਹਤ, ਪੰਜਾਬ ’ਚ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ

22 Jan, 2026 12:14 PM

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਅੱਜ (ਵੀਰਵਾਰ) ਤੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਯੋਜਨਾ ਦੀ ਸ਼ੁਰੂਆਤ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੀਨੀਅਰ ਆਗੂਆਂ ਅਤੇ ਕੈਬਨਿਟ ਮੰਤਰੀਆਂ ਵੱਲੋਂ ਮੁਹਾਲੀ ਦੇ ਵਿਕਾਸ ਭਵਨ ਤੋਂ ਕੀਤੀ ਜਾਵੇਗੀ। ਦੱਸ ਦਈਏ ਕਿ ਅੱਜ ਤੋਂ ਪੰਜਾਬੀਆਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਕੋਈ ਆਮਦਨ ਜਾਂ ਉਮਰ ਸੀਮਾ ਨਹੀਂ ਹੈ। ਪੰਜਾਬ ਵਿੱਚ ਆਧਾਰ ਅਤੇ ਵੋਟਰ ਆਈਡੀ ਕਾਰਡ ਦੀ ਲੋੜ ਹੈ, ਅਤੇ ਪੂਰਾ ਪਰਿਵਾਰ ਇਸ ਯੋਜਨਾ ਦਾ ਲਾਭ ਉਠਾ ਸਕਦਾ ਹੈ। ਇਸ ਨਾਲ 6.5 ਮਿਲੀਅਨ ਪਰਿਵਾਰਾਂ ਦੇ ਲਗਭਗ 3 ਕਰੋੜ ਪੰਜਾਬੀਆਂ ਨੂੰ ਲਾਭ ਹੋਵੇਗਾ। ਅੱਜ (22 ਜਨਵਰੀ) ਨੂੰ ਮੋਹਾਲੀ ਵਿੱਚ ਇਸ ਯੋਜਨਾ ਦੀ ਸ਼ੁਰੂਆਤ ਲਈ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਮੌਜੂਦ ਰਹਿਣਗੇ।

Latest News