ਚੰਡੀਗੜ੍ਹ ਸਕੂਲਾਂ ‘ਚ ਬੰਬ ਧਮਕੀ, SSP ਨੇ ਦੱਸਿਆ ਕੋਈ ਸ਼ੱਕੀ ਚੀਜ਼ ਨਹੀਂ ਮਿਲੀ

ਚੰਡੀਗੜ੍ਹ ਸਕੂਲਾਂ ‘ਚ ਬੰਬ ਧਮਕੀ, SSP ਨੇ ਦੱਸਿਆ ਕੋਈ ਸ਼ੱਕੀ ਚੀਜ਼ ਨਹੀਂ ਮਿਲੀ

ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਦੇ ਸਬੰਧ ਵਿੱਚ ਐੱਸ ਐੱਸ ਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਹੁਣ ਤੱਕ ਕੁੱਲ 26 ਸਕੂਲਾਂ ਨੂੰ ਅਜਿਹੇ ਧਮਕੀ ਭਰੇ ਸੰਦੇਸ਼ ਮਿਲੇ ਹਨ, ਜਿਨ੍ਹਾਂ ਵਿੱਚੋਂ 10 ਸਕੂਲਾਂ ਦੀ ਬਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜਿਨ੍ਹਾਂ ਈ-ਮੇਲ ਆਈਡੀਜ਼ ਰਾਹੀਂ ਇਹ ਧਮਕੀਆਂ ਭੇਜੀਆਂ ਗਈਆਂ ਹਨ, ਉਨ੍ਹਾਂ ਦੀ ਸਾਈਬਰ ਸੈੱਲ ਵੱਲੋਂ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਸੈਕਟਰ-17 ਥਾਣੇ ਵਿੱਚ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਈ ਕੋਰਟ ਅਤੇ ਜ਼ਿਲ੍ਹਾ ਅਦਾਲਤ ਨੂੰ ਪਹਿਲਾਂ ਮਿਲੀਆਂ ਧਮਕੀਆਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਮਾਮਲਿਆਂ ਦੀ ਜਾਂਚ ਵੀ ਜਾਰੀ ਹੈ ਅਤੇ ਪੁਲੀਸ ਸਾਰੇ ਪਹਿਲੂਆਂ ਨੂੰ ਜੋੜ ਕੇ ਦੇਖ ਰਹੀ ਹੈ। ਐੱਸਐੱਸਪੀ ਨੇ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਚੰਡੀਗੜ੍ਹ ਪੁਲੀਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।