Daily Suraj

ਪੰਜਾਬੀ

ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਬੁਖਲਾਹਟ ਦੀ ਨਿਸ਼ਾਨੀ : ਰੰਧਾਵਾ

20 Mar, 2025 09:25 PM

 ਕਲਾਨੌਰ : ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਸਮੇਤ ਅਨੇਕਾਂ ਕਿਸਾਨ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਕੀਤਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰਿਆਂ ਤੇ ਕਿਸਾਨਾਂ ’ਤੇ ਜ਼ੁਲਮ ਕਰ ਰਿਹਾ ਹੈ। ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਲਾਗੂ ਕਰਨ ਦੀ ਬਜਾਏ ਉਲਟਾ ਉਨ੍ਹਾਂ ਨੂੰ ਥਾਣਿਆਂ ’ਚ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਪੰਜਾਬ ਸਰਕਾਰ ਅਤੇ ਪੁਲਿਸ ਦੀ ਇਹ ਕਾਰਵਾਈ ਪੰਜਾਬ ਵਿੱਚ ਹਰ ਰੋਜ਼ ਹੋ ਰਹੇ ਕਤਲ,ਬੰਬ ਧਮਾਕੇ, ਘਰਾਂ ਤੇ ਹੋ ਰਹੇ ਗ੍ਰਨੇਡ ਹਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੀਤੀ ਗਈ ਹੈ। 

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਤੇ ਉਨ੍ਹਾਂ ’ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਦਾ ਡੱਟ ਕੇ ਵਿਰੋਧ ਕਰੇਗੀ।

Latest News