ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅਹਿਮ ਸਰਵ ਪਾਰਟੀ ਬੈਠਕ ਅੱਜ
- ਪੰਜਾਬ
- (Asia/Kolkata)
ਨਵੀਂ ਦਿੱਲੀ,ਕੱਲ੍ਹ 28 ਜਨਵਰੀ ਨੂੰ ਸੰਸਦ ਦੇ ਬਜਟ ਸੈਸ਼ਨ (National) ਤੋਂ ਇੱਕ ਦਿਨ ਪਹਿਲਾਂ ਜਾਣੀ ਕਿ ਅੱਜ 27 ਜਨਵਰੀ ਨੂੰ ਇੱਕ ਸਰਬ-ਪਾਰਟੀ ਮੀਟਿੰਗ ਹੋਵੇਗੀ, ਜਿਸ ਵਿੱਚ ਦੋਵਾਂ ਸਦਨਾਂ ਦੇ ਵਿਧਾਨਕ ਕੰਮ ਅਤੇ ਕੁਝ ਹੋਰ ਮਾਮਲਿਆਂ ‘ਤੇ ਚਰਚਾ ਕੀਤੀ ਜਾਵੇਗੀ।ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਕੇਂਦਰੀ ਬਜਟ 1 ਫਰਵਰੀ (ਐਤਵਾਰ) ਨੂੰ ਪੇਸ਼ ਕੀਤਾ ਜਾਵੇਗਾ। ਇਹ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਲਗਾਤਾਰ ਨੌਵਾਂ ਬਜਟ ਹੋਵੇਗਾ।ਦੱਸ ਦਈਏ ਕਿ ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ 2 ਅਪ੍ਰੈਲ ਤੱਕ ਜਾਰੀ ਰਹੇਗਾ। ਬਜਟ ਸੈਸ਼ਨ 28 ਜਨਵਰੀ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ। ਸੈਸ਼ਨ ਦਾ ਪਹਿਲਾ ਪੜਾਅ 13 ਫਰਵਰੀ ਨੂੰ ਸਮਾਪਤ ਹੋਵੇਗਾ, ਅਤੇ ਬਜਟ ਸੈਸ਼ਨ ਦਾ ਦੂਜਾ ਪੜਾਅ 9 ਮਾਰਚ ਨੂੰ ਸ਼ੁਰੂ ਹੋਵੇਗਾ, ਜੋ 2 ਅਪ੍ਰੈਲ ਤੱਕ ਚੱਲੇਗਾ।
Leave a Reply