Daily Suraj

ਪੰਜਾਬੀ

ਹੁਸ਼ਿਆਰਪੁਰ: ਪੁਲਿਸ ਨੂੰ ਚਕਮਾ ਦੇ ਕੇ ਕੈਦੀ ਹਰਪ੍ਰੀਤ ਸਿੰਘ ਹੋਇਆ ਫਰਾਰ

14 Jan, 2020 05:30 AM

ਹੁਸ਼ਿਆਰਪੁਰ: ਮੱਧ ਪ੍ਰਦੇਸ਼ ਦੇ ਆਰਮੀ ਕੈਂਪ ਤੋਂ ਹਥਿਆਰ ਚੋਰੀ ਕਰਨ ਵਾਲਾ ਕੈਦੀ ਅੱਜ ਪੁਲਿਸ ਨੂੰ ਚਕਮਾ ਦੇ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਤੋਂ ਫਰਾਰ ਹੋ ਗਿਆ।ਮਿਲੀ ਜਾਣਕਾਰੀ ਮੁਤਾਬਕ ਸਵੇਰੇ 4 ਵਜੇ ਦੇ ਕਰੀਬ ਪੁਲਿਸ ਬਾਥਰੂਮ ਜਾਣ ਦਾ ਬਹਾਨਾ ਲਾ ਕੇ ਫਰਾਰ ਹੋ ਗਿਆ। ਕੈਦੀ ਦੀ ਪਹਿਚਾਣ ਹਰਪ੍ਰੀਤ ਸਿੰਘ ਫੌਜੀ ਵਜੋਂ ਹੋਈ ਹੈ, ਜਿਸ ਨੂੰ ਸੱਟ ਲੱਗਣ ਕਾਰਨ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਮੁਲਜ਼ਮ ਨੂੰ 2 ਰਾਇਫਲ ਅਤੇ ਕਾਰਤੂਸ ਸਣੇ ਗ੍ਰਿਫਤਾਰ ਕੀਤਾ ਸੀ।

Posted By: Daily Suraj Bureau

Latest News