Daily Suraj

ਪੰਜਾਬੀ

ਭਾਰਤ ਨੇ ਪਾਕਿਸਤਾਨ 'ਤੇ ਕੀਤੀ ਏਅਰ ਸਟ੍ਰਾਈਕ, ਦਾਗ਼ੀਆਂ 24 ਮਿਜ਼ਾਇਲਾਂ, 30 ਮੌਤਾਂ

07 May, 2025 08:58 PM

ਪਾਕਿਸਤਾਨ : ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ, ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅਤਿਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ( Option Sandur)  ਕੀਤੇ। ਇਹ ਹਮਲੇ 'ਆਪ੍ਰੇਸ਼ਨ ਸਿੰਦੂਰ' ਤਹਿਤ ਬੁੱਧਵਾਰ ਰਾਤ ਨੂੰ ਲਗਭਗ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ।

ਇਹ ਉਹੀ ਥਾਵਾਂ ਹਨ ਜਿੱਥੋਂ ਭਾਰਤ 'ਤੇ ਅਤਿਵਾਦੀ ਹਮਲਿਆਂ ਦੀ ਯੋਜਨਾ ਬਣਾਈ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪਾਕਿਸਤਾਨ ਤੋਂ ਸਥਾਨਕ ਰਿਪੋਰਟਾਂ ਅਨੁਸਾਰ, ਬਹਾਵਲਪੁਰ ਵਿੱਚ ਹਵਾਈ ਹਮਲੇ ਤੋਂ ਬਾਅਦ 30 ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਲਸ਼ਕਰ ਅਤੇ ਜੈਸ਼ ਦੇ ਹੈੱਡਕੁਆਰਟਰ ਤਬਾਹ ਕਰ ਦਿੱਤੇ ਗਏ ਹਨ।

#IndiaPakistan #AirStrike #IndiaStrikes #PakistanTensions #MilitaryAction #MissileStrike #IndianAirForce #WarNews #PakistanConflict


Posted By: Daily Suraj Bureau

Latest News