ਗੁਜਰਾਤ ਵਿਧਾਨ ਸਭਾ ਨੂੰ ਬੰਬ ਧਮਕੀ, ਬਜਟ ਸੈਸ਼ਨ ਦੌਰਾਨ ਕੰਪਲੈਕਸ ਖਾਲੀ
ਗੁਜਰਾਤ ਵਿਧਾਨ ਸਭਾ ਕੰਪਲੈਕਸ ਵਿੱਚ ਬੁੱਧਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਕੰਪਲੈਕਸ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੂਰੇ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਅਧਿਕਾਰੀਆਂ ਮੁਤਾਬਕ, ਇਹ ਧਮਕੀ ਭਰੀ ਈਮੇਲ ਕਰੀਬ ਸਵੇਰੇ 8:45 ਵਜੇ ਪ੍ਰਾਪਤ ਹੋਈ। ਇਸ ਸਮੇਂ ਦੌਰਾਨ ਵਿਧਾਨ ਸਭਾ ਦਾ ਬਜਟ ਸੈਸ਼ਨ ਸਵੇਰੇ 9:00 ਵਜੇ ਸ਼ੁਰੂ ਹੋਣਾ ਸੀ। ਧਮਕੀ ਦੇ ਮੱਦੇਨਜ਼ਰ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਅਤੇ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ। ਪੁਲਿਸ ਵੱਲੋਂ ਕੰਪਲੈਕਸ ਅੰਦਰ ਵਿਸਫੋਟਕ ਸਮੱਗਰੀ ਦੀ ਭਾਲ ਲਈ ਵਿਸ਼ੇਸ਼ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ ਅਤੇ ਹਰ ਹਿੱਸੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਦੀ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਨਹੀਂ ਮਿਲੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Posted By: Daily Suraj Bureau