Bikram Majithia ਦੀ ਨਿਆਂਇਕ ਹਿਰਾਸਤ ‘ਚ ਫੇਰ ਹੋਇਆ ਵਾਧਾ
- ਪੰਜਾਬ
- (Asia/Kolkata)
ਮੋਹਾਲੀ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਅਜੇ ਵੀ ਅਦਾਲਤ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਅਦਾਲਤ ਨੇ ਬਿਕਰਮ ਮਜੀਠੀਆ ਦੇ ਮਾਮਲੇ ‘ਤੇ ਸੁਣਵਾਈ ਕਰਦਿਆਂ ਇੱਕ ਵਾਰ ਫੇਰ ਉਨ੍ਹਾਂ ਦੀ ਨਿਆਂਇਕ ਹਿਰਾਸਤ ‘ਚ ਵਾਧਾ ਕਰ ਦਿੱਤਾ ਹੈ। ਇਸ ਵਾਰ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਹੋਰ ਵਧਾ ਦਿੱਤੀ ਹੈ।
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਵਿੱਚ ਮਜੀਠੀਆ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਹੁਣ ਮਾਮਲੇ ਦੀ ਅਗਲੀ ਸੁਣਵਾਈ 17 ਜਨਵਰੀ ਨੂੰ ਹੋਵੇਗੀ। ਦੱਸ ਦਈਏ ਕਿ ਇਸ ਸੁਣਵਾਈ ਦੌਰਾਨ ਵੀ ਮਜੀਠੀਆ ‘ਤੇ ਦੋਸ਼ ਆਇਦ ਨਹੀਂ ਹੋ ਸਕੇ। ਬਿਕਰਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ‘ਚ ਬੰਦ ਹਨ।
ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ (Bikram Majithia) ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਹ ਛੇ ਮਹੀਨਿਆਂ ਤੋਂ ਜੇਲ੍ਹ ਵਿੱਚ ਹਨ। 25 ਜੂਨ ਨੂੰ ਸਵੇਰੇ-ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਸੀ। ਵਿਜੀਲੈਂਸ ਟੀਮ ਨੇ ਛਾਪੇਮਾਰੀ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।
26 ਜੂਨ ਨੂੰ, ਮੋਹਾਲੀ ਦੀ ਇੱਕ ਅਦਾਲਤ ਨੇ ਉਸਨੂੰ ਸੱਤ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ, ਜਿਸਨੂੰ ਬਾਅਦ ਵਿੱਚ ਚਾਰ ਦਿਨ ਵਧਾ ਦਿੱਤਾ ਗਿਆ। ਬਾਅਦ ਵਿੱਚ ਉਸਨੂੰ 6 ਜੁਲਾਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਦੋਂ ਤੋਂ ਹੀ ਮਜੀਠੀਆ ਜੁਡੀਸ਼ੀਅਲ ਰਿਮਾਂਡ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ।
Leave a Reply