ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ ਤੇ ਸਿਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ

ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ ਤੇ ਸਿਖਿਆ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ

ਸੜਕੀ ਨਿਯਮਾਂ ਦੀ ਪਾਲਣਾ ਹੈ ਜਰੂਰੀ ਤਾਂ ਹੀ ਦੁਰਘਟਨਾ ਤੋਂ ਬਣੇਗੀ ਦੂਰੀ- ਰਿਜਨਲ ਟਰਾਂਸਪੋਰਟ ਅਫਸਰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ *ਤੇ ਐਸ.ਡੀ.ਐਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ ਦੀ ਰਹਿਨੁਮਾਈ ਹੇਠ ਫਾਜ਼ਿਲਕਾ ਵਿਖੇ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ ਤੇ ਸਿਖਿਆ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਸੜਕੀ ਨਿਯਮਾਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਰਿਜਨਲ ਟਰਾਂਸਪੋਰਟ ਅਫਸਰ ਮੈਡਮ ਵੀਰਪਾਲ ਕੌਰ ਨੇ ਕਿਹਾ ਕਿ ਸਕੂਲਾਂ ਵਿਚ ਕੈਂਪ ਲਗਾਏ ਜਾ ਰਹੇ ਹਨ ਅਤੇ ਪੋਸਟਰ/ਬੈਨਰਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਪ੍ਰਤੀ ਨਾਗਰਿਕਾਂ ਨੂੰ ਜਾਗਰੂਕ ਕਰਦਿਆਂ ਲੇਖ ਲਿਖਣ ਮੁਕਾਬਲੇ ਕਰਵਾਏ ਜਾ ਰਹੇ ਹਨ। ਸਕੂਲੀ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੌਰਾਨ ਸੜਕੀ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਪ੍ਰਣ ਵੀ ਦਵਾਇਆ ਜਾ ਰਿਹਾ ਹੈ ਕਿ ਉਹ ਖੁਦ ਵੀ ਇਸਦੀ ਪਾਲਣਾ ਕਰਨਗੇ ਤੇ ਹੋਰਨਾਂ ਨੂੰ ਵੀ ਇਸਦੀ ਪਾਲਣਾ ਕਰਨ ਪ੍ਰਤੀ ਜਾਗਰੂਕ ਕਰਨਗੇ। ਟਰਾਂਸਪੋਰਟ ਵਿਭਾਗ ਤੋਂ ਸ. ਸੁਖਚਰਨ ਸਿੰਘ ਏ.ਟੀ.ਓ ਨੇ ਕਿਹਾ ਕਿ ਬਜਾਰਾਂ, ਟੈਕਸੀ ਸਟੈਂਡ, ਜਨਤਕ ਥਾਵਾਂ ਆਦਿ ਵੱਖ-ਵੱਖ ਥਾਵਾਂ *ਤੇ ਜਾ ਕੇ ਟੀਮਾਂ ਵੱਲੋਂ ਜਨਤਕ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਹਨ ਦੀ ਸਪੀਡ ਘੱਟ ਰੱਖਣ, ਵਹੀਕਲ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ, ਰੈਡ ਲਾਈਟ ਸਮੇਂ ਰੁਕਣਾ, ਸੀਟ ਬੈਲਟ ਦੀ ਵਰਤੋਂ ਕਰਨ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ, ਗੱਡੀ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ, 18 ਸਾਲ ਦੀ ਉਮਰ ਤੋਂ ਬਾਅਦ ਹੀ ਵਹੀਕਲ ਦੀ ਵਰਤੋਂ ਤੇ ਲਾਇਸੰਸ ਬਣਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੱਡੀਆਂ ਦੇ ਪਿੱਛੇ ਰਿਫਲੈਟਰ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਪੂਰੀ ਸਾਵਧਾਨੀ ਵਰਤੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੋਖਾਵੀ ਘਟਨਾ ਨਾ ਵਾਪਰੇ।