Daily Suraj

ਪੰਜਾਬੀ

ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਰੱਖਣ ਦੀ ਮੰਗ

28 Jan, 2026 05:41 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖਾਸ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ PM ਮੋਦੀ 1 ਫ਼ਰਵਰੀ ਨੂੰ ਜਲੰਧਰ ਆ ਰਹੇ ਹਨ ਤੇ ਉਹ ਆਦਮਪੁਰ ਏਅਰਪੋਰਟ ‘ਤੇ ਉਤਰਨਗੇ। CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਜੀ 1 ਫਰਵਰੀ ਨੂੰ ਜਲੰਧਰ ਆ ਰਹੇ ਹਨ ਤੇ ਉਹ ਆਦਮਪੁਰ ਏਅਰਪੋਰਟ ‘ਤੇ ਉਤਰਨਗੇ। ਮੈਂ ਪ੍ਰਧਾਨ ਮੰਤਰੀ ਜੀ ਨੂੰ ਬੇਨਤੀ ਕਰਦਾ ਹਾਂ ਕਿ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਿਆ ਜਾਵੇ। ਇਸ ਲਈ ਮੈਂ ਸਮੁੱਚੇ ਪੰਜਾਬ ਵਾਸੀਆਂ ਵੱਲੋਂ ਉਹਨਾਂ ਦਾ ਤਹਿ ਦਿਲੋਂ ਧੰਨਵਾਦੀ ਹੋਵਾਂਗਾ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM