ਭਾਦਸੋਂ ਵਿਖੇ ‘ਸਵੱਛਤਾ ਹੀ ਸੇਵਾ’ ਤਹਿਤ ਬੱਚਿਆਂ ਨੂੰ ਕੀਤਾ ਜਾਗਰੂਕ
- ਪੰਜਾਬ
- (Asia/Kolkata)
ਭਾਦਸੋਂ, ਪੀ.ਐੱਮ.ਆਈ.ਡੀ.ਸੀ. ਦੇ ਹੁਕਮਾਂ ਅਨੁਸਾਰ ਚਲਾਈ ਜਾ ਰਹੀ ਮੁਹਿੰਮ ‘ਸਵੱਛਤਾ ਹੀ ਸੇਵਾ’ ਤਹਿਤ ਅੱਜ ਨਗਰ ਪੰਚਾਇਤ ਭਾਦਸੋਂ ਵੱਲੋਂ ਯੰਗ ਫਾਰਮਰ ਸਕੂਲ ਭਾਦਸੋਂ ਵਿਖੇ ‘ਕਬਾੜ ਸੇ ਕਲਾ’ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਮੁਕਾਬਲੇ ਦੌਰਾਨ ਸਕੂਲ ਦੇ ਬੱਚਿਆਂ ਵੱਲੋਂ ਵੇਸਟ ਮਟੀਰੀਅਲ ਦੀ ਵਰਤੋਂ ਕਰਕੇ ਵੱਖ-ਵੱਖ ਸੁੰਦਰ ਅਤੇ ਰਚਨਾਤਮਕ ਮਾਡਲ ਤਿਆਰ ਕੀਤੇ ਗਏ। ਵਧੀਆ ਮਾਡਲ ਤਿਆਰ ਕਰਨ ਵਾਲੇ ਬੱਚਿਆਂ ਨੂੰ ਨਗਰ ਪੰਚਾਇਤ ਭਾਦਸੋਂ ਦੀ ਟੀਮ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ, ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਬਚਣ ਅਤੇ ਸ਼ਹਿਰ ਨੂੰ ਪਲਾਸਟਿਕ ਮੁਕਤ ਬਣਾਉਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਬੱਚਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਭਾਦਸੋਂ ਦੀ ਟੀਮ ਵਿੱਚ ਕਾਰਜਕਾਰੀ ਅਧਿਕਾਰੀ ਬੂਟਾ ਸਿੰਘ, ਮੈਂਬਰ ਸੀ.ਐੱਫ. ਮਨਦੀਪ ਕੌਰ, ਮੋਟੀਵੇਟਰ ਅਮਨਦੀਪ ਕੌਰ, ਕਰਮਜੀਤ ਕੌਰ, ਰਾਜਕੁਮਾਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Leave a Reply