ਈਦ ਮੌਕੇ ਪ੍ਰਧਾਨ ਮੰਤਰੀ ਦਾ ਸੰਦੇਸ਼, ਖੁਸ਼ਹਾਲੀ ਅਤੇ ਚੰਗੀ ਸਿਹਤ ਲਈ ਅਰਦਾਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਫਿਤਰ ਦੇ ਪਵਿੱਤਰ ਤਿਉਹਾਰ ਮੌਕੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ। ਦੇਸ਼ ਭਰ ਵਿੱਚ ਸ਼ਨੀਵਾਰ ਨੂੰ ਈਦ ਦਾ ਤਿਉਹਾਰ ਰਵਾਇਤੀ ਢੰਗ ਨਾਲ ਅਤੇ ਖੁਸ਼ੀ-ਖੁਸ਼ੀ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਆਪਣਾ ਸੰਦੇਸ਼ ਸਾਂਝਾ ਕੀਤਾ। ਉਨ੍ਹਾਂ ਨੇ ਲੋਕਾਂ ਲਈ ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਉਮੀਦ ਜਤਾਈ ਕਿ ਇਹ ਤਿਉਹਾਰ ਸਮਾਜ ਵਿੱਚ ਭਾਈਚਾਰੇ, ਦਇਆ ਅਤੇ ਇਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਲਿਖਿਆ ਕਿ ਈਦ-ਉਲ-ਫਿਤਰ ਦਾ ਇਹ ਮੌਕਾ ਹਰ ਪਾਸੇ ਭਾਈਚਾਰੇ ਅਤੇ ਨਿਮਰਤਾ ਦੇ ਜਜ਼ਬੇ ਨੂੰ ਵਧਾਵੇ ਅਤੇ ਹਰ ਵਿਅਕਤੀ ਖੁਸ਼ ਤੇ ਤੰਦਰੁਸਤ ਰਹੇ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਵੱਲੋਂ ਨਮਾਜ਼ ਅਦਾ ਕਰਕੇ ਅਤੇ ਪਰਿਵਾਰਕ ਮਿਲਣ-ਮੁਲਾਕਾਤਾਂ ਰਾਹੀਂ ਈਦ ਦੇ ਜਸ਼ਨ ਮਨਾਏ ਜਾ ਰਹੇ ਹਨ, ਜੋ ਸਮਾਜਿਕ ਸਾਂਝ ਅਤੇ ਮਿਲਾਪ ਦਾ ਪ੍ਰਤੀਕ ਹਨ।
Posted By: Daily Suraj Bureau