ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਪਿੰਡ ਗੁਲਾਬਾ ਭੈਣੀ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਨਵੇਂ ਘਰ ਦੀਆਂ ਚਾਬੀਆਂ ਸੌਂਪੀਆਂ
- ਸੰਗਰੂਰ
- (Asia/Kolkata)
ਸੰਗਰੂਰ, (ਜਗਸੀਰ ਸਿੰਘ)-ਕਲਗੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵੱਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫਤਾਂ ਨੂੰ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਕੀਤਾ ਗਿਆ। ਜ਼ਿਲ੍ਹਾ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਏਰੀਆ ਵਿਚ ਜਿੱਥੇ ਵੱਖ-ਵੱਖ ਸੇਵਾਵਾਂ ਰਾਹੀਂ ਅਪਣਾ ਯੋਗਦਾਨ ਪਾਇਆ ਉੱਥੇ ਹੁਣ ਮੁੜ ਵਸੇਬੇ ਦੇ ਕਾਰਜਾਂ ਅਧੀਨ ਪਿੰਡ ਗੁਲਾਬਾ ਭੈਣੀ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਨਵਾਂ ਘਰ ਬਣਾ ਕੇ ਚਾਬੀ ਸੌਂਪੀ ਗਈ। ਜਿਕਰਯੋਗ ਹੈ ਕਿ ਕਲਗੀਧਰ ਟਰੱਸਟ ਦੇ ਮੁੱਖ ਸੇਵਾਦਾਰ ਅਤੇ ਪ੍ਰਧਾਨ ਡਾ. ਦਵਿੰਦਰ ਸਿੰਘ ਜੀ ਅਤੇ ਉਪ ਪ੍ਰਧਾਨ ਜਗਜੀਤ ਸਿੰਘ (ਕਾਕਾ ਵੀਰ ਜੀ) ਦੀ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਵੱਡੇ ਪੱਧਰ ਤੇ ਹੜ੍ਹ ਰਾਹਤ ਕਾਰਜ ਕੀਤੇ ਗਏ ਹਨ। ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ, ਫ਼ਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਵੇਂ ਮਕਾਨ ਬਣਾਕੇ ਦਿੱਤੇ ਗਏ ਹਨ। ਉਥੇ ਫ਼ਾਜ਼ਿਲਕਾ ਦੇ ਬਾਰਡਰ ਏਰੀਆ ਵਿੱਚ ਟਰੱਸਟ ਵੱਲੋਂ ਮੁੱੜ ਵਸੇਬੇ ਕਾਰਜਾਂ ਤਹਿਤ ਹੜ੍ਹ ਪੀੜਤਾਂ ਲਈ ਵੱਖ ਵੱਖ ਸਮਾਨ ਮੁਹੱਈਆ ਕਰਵਾਇਆ ਗਿਆ ਅਤੇ ਕੁਝ ਪਰਿਵਾਰਾਂ ਲਈ ਮਕਾਨ ਵੀ ਬਣਾਏ ਜਾ ਰਹੇ ਹਨ। ਇਸੇ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਗੁਲਾਬਾ ਭੈਣੀ ਵਿਖੇ ਬਣੇ ਪਹਿਲੇ ਮਕਾਨ ਦੀਆਂ ਚਾਬੀਆਂ ਸਮਾਜ ਸੇਵੀ ਸੀਨੀਅਰ ਮੈਡੀਕਲ ਅਫਸਰ ਡਾ.ਅਰਪਿਤ ਗੁਪਤਾ ਅਤੇ ਵੱਲੋਂ ਪਰਿਵਾਰ ਨੂੰ ਸੌਂਪੀਆਂ ਗਈਆਂ। ਇਸ ਮੌਕੇ ਕਲਗੀਧਰ ਟਰੱਸਟ ਦੇ ਵਲੰਟੀਅਰ ਸੇਵਾਦਾਰ ਸਮੇਤ ਪਿੰਡ ਦੇ ਮੋਹਤਬਰ ਅਤੇ ਪਰਿਵਾਰ ਹਾਜ਼ਰ ਸੀ।
Leave a Reply