ਚੰਡੀਗੜ੍ਹ ਦੀ ਸੁਖਨਾ ਝੀਲ ’ਚ ਤੇਜ਼ੀ ਨਾਲ ਵਧਿਆ ਪਾਣੀ ਦਾ ਪੱਧਰ

ਚੰਡੀਗੜ੍ਹ ਦੀ ਸੁਖਨਾ ਝੀਲ ’ਚ ਤੇਜ਼ੀ ਨਾਲ ਵਧਿਆ ਪਾਣੀ ਦਾ ਪੱਧਰ

ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧ ਰਿਹਾ ਹੈ। ਝੀਲ ਦਾ ਪਾਣੀ 1161.00 ਫੁੱਟ ਦੇ ਨੇੜੇ ਪਹੁੰਚ ਗਿਆ ਹੈ। ਪਾਣੀ ਦੇ ਵਧਦੇ ਪੱਧਰ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਫਿਲਹਾਲ ਸੁਖਨਾ ਝੀਲ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਕਰੀਬ 2 ਫੁੱਟ ਹੇਠਾਂ ਹੈ। ਜੇਕਰ ਪਾਣੀ ਦਾ ਪੱਧਰ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਝੀਲ ਵਿੱਚੋਂ ਪਾਣੀ ਛੱਡਣ ਦੀ ਲੋੜ ਪੈ ਸਕਦੀ ਹੈ। ਪਾਣੀ ਦਾ ਪੱਧਰ ਲਗਾਤਾਰ ਵਧਣ ਦੀ ਸਥਿਤੀ ਵਿੱਚ ਫਲੱਡ ਗੇਟ ਖੋਲ੍ਹਣ ਦੀ ਨੌਬਤ ਵੀ ਆ ਸਕਦੀ ਹੈ। ਇਸ ਨੂੰ ਦੇਖਦਿਆਂ ਸਬੰਧਤ ਵਿਭਾਗਾਂ ਵੱਲੋਂ ਝੀਲ ਦੇ ਪਾਣੀ ਦੇ ਪੱਧਰ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿੱਚ ਹੋਈ ਭਾਰੀ ਬਾਰਿਸ਼ ਤੋਂ ਬਾਅਦ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਲਗਾਤਾਰ ਉੱਪਰ ਜਾ ਰਿਹਾ ਹੈ। ਇਸ ਦੇ ਨਾਲ ਹੀ ਬਾਰਿਸ਼ ਕਾਰਨ ਝੀਲ ਦੇ ਕੈਚਮੈਂਟ ਏਰੀਆ ਵਿੱਚ ਵੀ ਪਾਣੀ ਦੀ ਆਮਦ ਵਧੀ ਹੋਈ ਹੈ। ਪ੍ਰਸ਼ਾਸਨ ਵੱਲੋਂ ਮੌਜੂਦਾ ਹਾਲਾਤ ’ਤੇ ਨਜ਼ਰ ਰੱਖਦਿਆਂ ਪਾਣੀ ਦੇ ਪੱਧਰ ਵਿੱਚ ਹੋਣ ਵਾਲੇ ਅਗਲੇ ਵਾਧੇ ਦੇ ਆਧਾਰ ’ਤੇ ਅਗਲੇ ਕਦਮ ਬਾਰੇ ਫੈਸਲਾ ਲਿਆ ਜਾਵੇਗਾ।