Daily Suraj

ਪੰਜਾਬੀ

ਨੌਸ਼ਹਿਰਾ ਮਾਝਾ ਸਿੰਘ ਨੇੜੇ ਵਾਪਰਿਆ ਵੱਡਾ ਹਾਦਸਾ, ਚਾਰ ਨੌਜਵਾਨਾਂ ਦੀ ਜਾਨ ਗਈ

19 May, 2026 12:46 PM

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਚਾਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਦਰਦਨਾਕ ਹਾਦਸਾ ਪਠਾਨਕੋਟ-ਗੁਰਦਾਸਪੁਰ ਰਾਸ਼ਟਰੀ ਰਾਜਮਾਰਗ ’ਤੇ ਨੌਸ਼ਹਿਰਾ ਮਾਝਾ ਸਿੰਘ ਨੇੜੇ ਵਾਪਰਿਆ। ਮੀਡੀਆ ਰਿਪੋਰਟਾਂ ਮੁਤਾਬਕ ਇੱਕ ਆਲਟੋ ਕਾਰ ਦੀ ਟੱਕਰ ਕਿਸੇ ਅਣਪਛਾਤੇ ਵਾਹਨ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਚੱਖੇ ਉੱਡ ਗਏ ਅਤੇ ਕਾਰ ਵਿੱਚ ਸਵਾਰ ਚਾਰਾਂ ਨੌਜਵਾਨਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨਾਂ ਨੂੰ ਪਠਾਨਕੋਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਬਣ ਗਿਆ। ਮੌਕੇ ’ਤੇ ਜਾਂਚ ਲਈ ਪਹੁੰਚੇ ਏਐਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਆਲਟੋ ਕਾਰ ਨੂੰ ਕਿਸ ਵਾਹਨ ਨੇ ਟੱਕਰ ਮਾਰੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੇ ਜਾਂ ਸੜਕ ’ਤੇ ਚੱਲ ਰਹੇ ਕਿਸੇ ਭਾਰੀ ਵਾਹਨ, ਜਿਵੇਂ ਟਰੱਕ ਜਾਂ ਟਰਾਲੇ, ਨਾਲ ਟਕਰਾ ਗਈ ਹੋਵੇ। ਪੁਲਿਸ ਅਨੁਸਾਰ ਹਾਦਸੇ ਮਗਰੋਂ ਭਾਰੀ ਵਾਹਨ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਸ ਦੀ ਭਾਲ ਲਈ ਕਾਰਵਾਈ ਜਾਰੀ ਹੈ ਅਤੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।

Latest News