ਮਨੀਸ਼ ਸਿਸੋਦੀਆ ਨੂੰ ਚੰਡੀਗੜ੍ਹ ‘ਚ ਮਿਲੇ ਬੀਸੀ ਵਿੰਗ ਦੇ ਦੋਆਬਾ ਇੰਚਾਰਜ ਦਲਜੀਤ ਰਾਜੂ
- ਫਗਵਾੜਾ
- (Asia/Kolkata)
ਅਹਿਮ ਜਿੰਮੇਵਾਰੀ ਦੇਣ ਲਈ ਹਾਈਕਮਾਂਡ ਦਾ ਕੀਤਾ ਧੰਨਵਾਦ ਫਗਵਾੜਾ (ਅਸ਼ੋਕ ਸ਼ਰਮਾ) ਆਮ ਆਦਮੀ ਪਾਰਟੀ ਵਲੋਂ ਬੀਸੀ ਵਿੰਗ ਦੋਆਬਾ ਜ਼ੋਨ ਦੇ ਨਵ ਨਿਯੁਕਤ ਇੰਚਾਰਜ ਅਤੇ ਸੂਬਾ ਸਕੱਤਰ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਚੰਡੀਗੜ੍ਹ ਦਫਤਰ ਵਿਖੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਰਾਜੂ ਨੇ ਦੱਸਿਆ ਕਿ ਉਹਨਾਂ ਦੀ ਇਸ ਮੁਲਾਕਾਤ ਦਾ ਮਕਸਦ ਪਾਰਟੀ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਲ-ਨਾਲ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਨਾ ਸੀ। ਉਹਨਾਂ ਦੱਸਿਆ ਕਿ ਅਗਲੇ ਸਾਲ ਦੀਆਂ ਵਿਧਾਨਸਭਾ ਚੋਣਾਂ ਨੂੰ ਦੇਖਦੇ ਹੋਏ ਦੋਆਬਾ ਜੋਨ ਵਿੱਚ ਬੀ.ਸੀ. ਵਿੰਗ ਦੀ ਮਜਬੂਤੀ ਲਈ ਰਣਨੀਤੀ ਨੂੰ ਲੈ ਕੇ ਵੀ ਮਨੀਸ਼ ਸਿਸੋਦੀਆ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਹੈ। ਦਲਜੀਤ ਰਾਜੂ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੀ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਢਿਲਵਾਂਂ, ਦੋਆਬਾ ਜ਼ੋਨ ਇੰਚਾਰਜ ਨਯਨ ਛਾਬੜਾ, ਸੰਦੀਪ ਸੈਣੀ, ਯੂਥ ਇੰਚਾਰਜ ਰੋਬੀ ਕੰਗ ਅਤੇ ਕਪੂਰਥਲਾ ਜ਼ਿਲ੍ਹਾ ‘ਆਪ’ ਪਾਰਟੀ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਦੇ ਮੋਢੇ ਨਾਲ ਮੋਢਾ ਜੋੜ ਕੇ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਦੋਆਬਾ ਜੋਨ ਦੀ ਹਰੇਕ ਸੀਟ ‘ਤੇ ਪਾਰਟੀ ਦੀ ਜਿੱਤ ਯਕੀਨੀ ਬਨਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨ ਦੇ ਵਚਨ ਨੂੰ ਵੀ ਦੁਹਰਾਇਆ ਹੈ।
Leave a Reply