Daily Suraj

ਪੰਜਾਬੀ

ਆਦਮਪੁਰ ਹਵਾਈ ਅੱਡੇ ਦਾ ਨਵਾਂ ਨਾਂ ਐਲਾਨਿਆ, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

16 Jun, 2026 05:11 PM

ਕੇਂਦਰ ਸਰਕਾਰ ਨੇ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਦਾ ਨਾਂ ਅਧਿਕਾਰਤ ਤੌਰ 'ਤੇ ਬਦਲ ਦਿੱਤਾ ਹੈ। ਹੁਣ ਇਸ ਹਵਾਈ ਅੱਡੇ ਨੂੰ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ’ ਦੇ ਨਾਂ ਨਾਲ ਜਾਣਿਆ ਜਾਵੇਗਾ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ 12 ਜੂਨ ਨੂੰ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਨਵੇਂ ਨਾਂ ਨੂੰ ਸਰਕਾਰੀ ਮਨਜ਼ੂਰੀ ਦਿੱਤੀ ਗਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਹਵਾਈ ਅੱਡੇ ਦੇ ਨਵੇਂ ਨਾਂ ਦਾ ਉਦਘਾਟਨ ਕੀਤਾ ਸੀ। ਹੁਣ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਇਹ ਨਾਂ ਅਧਿਕਾਰਤ ਤੌਰ 'ਤੇ ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਜਲੰਧਰ ਸਥਿਤ ਆਦਮਪੁਰ ਹਵਾਈ ਅੱਡਾ ਹੁਣ ਸਾਰੇ ਸਰਕਾਰੀ ਰਿਕਾਰਡਾਂ ਅਤੇ ਅਧਿਕਾਰਤ ਦਸਤਾਵੇਜ਼ਾਂ ਵਿੱਚ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ’ ਦੇ ਨਾਂ ਨਾਲ ਦਰਜ ਕੀਤਾ ਜਾਵੇਗਾ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM