ਕੋਪਲ ਕੰਪਨੀ ਦੇ ਡਿਸਟ੍ਰੀਬਿਊਟਰ ਕੁਲਦੀਪ ਸਿੰਘ ਨੂੰ ਮੁੱਖ ਮੰਤਰੀ ਪੁਰਸਕਾਰ ਮਿਲਣਾ ਸਾਡੇ ਲਈ ਮਾਣ ਵਾਲੀ ਗੱਲ: ਸੰਜੀਵ ਬਾਂਸਲ
- ਸੰਗਰੂਰ
- (Asia/Kolkata)
(ਜਗਸੀਰ ਸਿੰਘ)-ਮਿਹਨਤੀ ਇਨਸਾਨ ਨੂੰ ਜਦੋਂ ਉਸ ਦੀ ਘਾਲਣਾ ਦਾ ਫਲ ਮਿਲਦਾ ਹੈ, ਤਾਂ ਉਹ ਪਲ ਬੇਮਿਸਾਲ ਹੁੰਦੇ ਹਨ। ਅਜਿਹੀ ਹੀ ਮਿਸਾਲ ਜ਼ਿਲ੍ਹਾ ਬਰਨਾਲਾ ਦੇ ਪਿੰਡ ਧੂਰਕੋਟ ਦੇ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਨੇ ਪੇਸ਼ ਕੀਤੀ ਹੈ, ਜਿਨ੍ਹਾਂ ਨੂੰ ਪਸ਼ੂ ਪਾਲਣ ਦੇ ਖੇਤਰ ਵਿੱਚ ਵਧੀਆ ਸੇਵਾਵਾਂ ਬਦਲੇ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਕੋਪਲ ਕੰਪਨੀ ਸੂਲਰ ਘਰਾਟ ਦੇ ਐਮ.ਡੀ. ਸ੍ਰੀ ਸੰਜੀਵ ਬਾਂਸਲ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਕੁਲਦੀਪ ਸਿੰਘ ਉਨ੍ਹਾਂ ਦੀ ਕੰਪਨੀ ਨਾਲ ਬਤੌਰ ਡਿਸਟ੍ਰੀਬਿਊਟਰ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿਖੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਮੇਲੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਕੁਲਦੀਪ ਸਿੰਘ ਨੂੰ ਇਹ ਸਨਮਾਨ ਦਿੱਤਾ ਗਿਆ। ਕੁਲਦੀਪ ਸਿੰਘ ਦੇ ਬੱਕਰੀ ਫਾਰਮ ਨੂੰ ਪੰਜਾਬ ਭਰ ਵਿੱਚੋਂ ਸਭ ਤੋਂ ਸਾਫ਼-ਸੁਥਰਾ ਅਤੇ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਅਵੱਲ ਦਰਜਾ ਦਿੱਤਾ ਗਿਆ ਹੈ। ਸ੍ਰੀ ਬਾਂਸਲ ਨੇ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮਿਹਨਤੀ ਨੌਜਵਾਨ ਅੱਜ ਦੀ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ। ਸਾਨੂੰ ਇਹਨਾਂ ਤੋਂ ਸੇਧ ਲੈਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮਿਹਨਤੀ ਅਤੇ ਅਗਾਂਹਵਧੂ ਕਿਸਾਨ ਹੀ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਵਿੱਚ ਨਵੀਂ ਕ੍ਰਾਂਤੀ ਲਿਆ ਸਕਦੇ ਹਨ। ਇਸ ਮੌਕੇ ਕੈਮਟੇਕ ਦੇ ਡਾਇਰੈਕਟਰ ਸ੍ਰੀ ਹੈਲਿਕ ਬਾਂਸਲ, ਕੋਪਲ ਕੰਪਨੀ ਦੇ ਮਾਰਕੀਟਿੰਗ ਡਾਇਰੈਕਟਰ ਐਚ.ਐਸ. ਢਿੱਲੋਂ, ਮੁਹੰਮਦ ਨਸੀਰ, ਨਰਿੰਦਰ ਸਿੰਘ ਵਿਰਕ, ਕਮਲ ਸ਼ਰਮਾ, ਮੋਹਿਤ ਵਰਮਾ ਅਤੇ ਜਗਦੀਪ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
Leave a Reply