Daily Suraj

ਪੰਜਾਬੀ

ਹੁਸ਼ਿਆਰਪੁਰ ‘ਚ ਕਾਰੋਬਾਰੀ ਦੇ ਘਰ ED ਦੀ ਛਾਪੇਮਾਰੀ, ਤਲਾਸ਼ੀ ਜਾਰੀ

23 Jul, 2026 01:16 PM

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੁਸ਼ਿਆਰਪੁਰ ਵਿੱਚ ਇੱਕ ਕਾਰੋਬਾਰੀ ਦੇ ਘਰ ਛਾਪੇਮਾਰੀ ਕੀਤੀ ਹੈ। ਈਡੀ ਦੀ ਟੀਮ ਨਿਊ ਸੁਖੀਆਬਾਦ ਇਲਾਕੇ ਵਿੱਚ ਸਥਿਤ ਕਾਰੋਬਾਰੀ ਦੇ ਘਰ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰੋਬਾਰੀ ਦੀ ਪਛਾਣ ਗੋਪਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਹਿਲਾਂ ਲੁਧਿਆਣਾ ਵਿੱਚ ਰਹਿੰਦਾ ਸੀ ਅਤੇ ਕਰੀਬ ਚਾਰ ਮਹੀਨੇ ਪਹਿਲਾਂ ਹੀ ਹੁਸ਼ਿਆਰਪੁਰ ਆ ਕੇ ਨਿਊ ਸੁਖੀਆਬਾਦ ਇਲਾਕੇ ਵਿੱਚ ਰਹਿਣ ਲੱਗਾ ਸੀ। ਫਿਲਹਾਲ ਈਡੀ ਦੇ ਅਧਿਕਾਰੀਆਂ ਵੱਲੋਂ ਇਸ ਕਾਰਵਾਈ ਸਬੰਧੀ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਇਹ ਵੀ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਛਾਪੇਮਾਰੀ ਕਿਸ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿੱਚ ਕੀਤੀ ਜਾ ਰਹੀ ਹੈ। ਈਡੀ ਦੀ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਮਾਮਲੇ ਨਾਲ ਸਬੰਧਤ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Posted By: Daily Suraj Bureau

Latest News