Daily Suraj

ਪੰਜਾਬੀ

ਅਗਲੀ ਸਰਦੀਆਂ ਤੋਂ ਪੰਜਾਬ ਨੂੰ ਮਿਲੇਗੀ ਵੰਦੇ ਭਾਰਤ ਸਲੀਪਰ ਟ੍ਰੇਨ ਦੀ ਸਹੂਲਤ: ਬਿੱਟੂ

17 Feb, 2026 03:45 PM

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਦੱਸਿਆ ਕਿ ਅਗਲੀਆਂ ਸਰਦੀਆਂ ਤੋਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਜਲੰਧਰ, ਲੁਧਿਆਣਾ ਅਤੇ ਚੰਡੀਗੜ੍ਹ ਦੇ ਰਸਤੇ ਇੱਕ ਵਿਸ਼ੇਸ਼ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕੀਤੀ ਜਾਵੇਗੀ। ਰਾਹੁਲ ਗਾਂਧੀ ਵੱਲੋਂ ਉਨ੍ਹਾਂ ਨੂੰ ਗੱਦਾਰ ਕਹੇ ਜਾਣ ’ਤੇ ਬਿੱਟੂ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਅਜਿਹੀ ਹਲਕੀ ਸ਼ਬਦਾਵਲੀ ਵਰਤਣੀ ਰਾਹੁਲ ਗਾਂਧੀ ਨੂੰ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਸਵਾਲ ਕੀਤਾ ਕਿ ਕਾਂਗਰਸ ਵਿੱਚ ਵੀ ਬਹੁਤ ਸਾਰੇ ਅਜਿਹੇ ਨੇਤਾ ਅਤੇ ਐਮ.ਪੀ. ਹਨ ਜੋ ਦੂਜੀਆਂ ਪਾਰਟੀਆਂ ਛੱਡ ਕੇ ਆਏ ਹਨ, ਕੀ ਰਾਹੁਲ ਗਾਂਧੀ ਦੇ ਕਹਿਣ ਮੁਤਾਬਕ ਉਹ ਸਾਰੇ ਵੀ ਗੱਦਾਰ ਹਨ? ਨੂੰ ਦਿੱਤੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਰੇਲ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਅਗਲੀਆਂ ਸਰਦੀਆਂ ਤੋਂ ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਜਲੰਧਰ, ਲੁਧਿਆਣਾ ਅਤੇ ਚੰਡੀਗੜ੍ਹ ਦੇ ਰਸਤੇ ਇੱਕ ਵਿਸ਼ੇਸ਼ ਵੰਦੇ ਭਾਰਤ ਸਲੀਪਰ ਟਰੇਨ ਸ਼ੁਰੂ ਕੀਤੀ ਜਾਵੇਗੀ। ਇਹ ਇਸ ਖੇਤਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਦੇ ਬਾਹਰਵਾਰ ਲਾਡੋਵਾਲ ਵਿਚ ਲੋਕੋ-ਸ਼ੈੱਡ ਬਣਾਉਣ ਲਈ ਜਗ੍ਹਾ ਦੀ ਪਛਾਣ ਕਰ ਲਈ ਗਈ ਹੈ। ਬਿੱਟੂ ਅੱਜ ਦੋਰਾਹਾ ਵਿਚ ਨੀਲੋਂ ਨੂੰ ਜੋੜਨ ਵਾਲੇ ਰੇਲਵੇ ਓਵਰਬ੍ਰਿਜ (ROB) ਦਾ ਨੀਂਹ ਪੱਥਰ ਰੱਖਣ ਆਏ ਸਨ। ਪ੍ਰਬੰਧਕੀ ਕਾਰਨਾਂ ਕਰਕੇ ਇਸ ਪੁਲ ਦਾ ਕੰਮ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ। ਇਹ ਪੁਲ ਬਣਨ ਨਾਲ ਚੰਡੀਗੜ੍ਹ ਅਤੇ ਮਾਲਵਾ ਖੇਤਰ ਦੇ ਹੋਰ ਹਿੱਸਿਆਂ ਵਿਚਕਾਰ ਆਵਾਜਾਈ ਕਾਫ਼ੀ ਸੌਖੀ ਹੋ ਜਾਵੇਗੀ।

Posted By: Daily Suraj Bureau

Latest News