Daily Suraj

ਪੰਜਾਬੀ

ਗਮਾਡਾ ਘੁਟਾਲਾ ਮਾਮਲਾ: ਈਡੀ ਵੱਲੋਂ 'ਆਪ' ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਦੇ ਘਰ ਛਾਪੇਮਾਰੀ

23 Sep, 2026 04:58 PM

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਦੀ ਜਾਂਚ ਦੇ ਲਗਾਤਾਰ ਦੂਜੇ ਦਿਨ ਵੱਡਾ ਐਕਸ਼ਨ ਲੈਂਦਿਆਂ ਪੰਜਾਬ ਦੇ ਸ਼ਹਿਰੀ ਰਿਹਾਇਸ਼ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਗੁਰਪ੍ਰੀਤ ਸਿੰਘ ਪ੍ਰਿੰਸ ਦੀ ਲੁਧਿਆਣਾ ਸਥਿਤ ਰਿਹਾਇਸ਼ 'ਤੇ ਛਾਪੇਮਾਰੀ ਕੀਤੀ ਹੈ। ਈਡੀ ਦੀਆਂ ਟੀਮਾਂ ਵੱਲੋਂ ਇਹ ਕਾਰਵਾਈ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA) ਨਾਲ ਸਬੰਧਤ ਚੱਲ ਰਹੀ ਵਿਆਪਕ ਜਾਂਚ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਗਮਾਡਾ ਵਿਭਾਗ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਮੰਤਰਾਲੇ ਦੇ ਅਧਿਕਾਰ ਖੇਤਰ ਹੇਠ ਆਉਂਦਾ ਹੈ।ਇਸ ਦੇ ਨਾਲ ਹੀ ਜਾਂਚ ਏਜੰਸੀ ਨੇ ਪੰਜਾਬ ਦੇ ਸੀਨੀਅਰ ਆਈਏਐਸ (IAS) ਅਧਿਕਾਰੀ ਅਤੇ ਗਮਾਡਾ ਦੇ ਸਾਬਕਾ ਮੁੱਖ ਪ੍ਰਸ਼ਾਸਕ ਰਾਜੀਵ ਗੁਪਤਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਵੀ ਤਲਾਸ਼ੀ ਲਈ। ਮੰਗਲਵਾਰ ਸਵੇਰ ਤੋਂ ਸ਼ੁਰੂ ਹੋਈ ਇਸ ਵਿਸ਼ੇਸ਼ ਕਾਰਵਾਈ ਤਹਿਤ ਈਡੀ ਦੀਆਂ ਟੀਮਾਂ ਦਿੱਲੀ, ਮੋਹਾਲੀ, ਚੰਡੀਗੜ੍ਹ, ਪੰਚਕੂਲਾ ਅਤੇ ਲੁਧਿਆਣਾ ਵਿੱਚ ਕੁੱਲ 26 ਸਥਾਨਾਂ 'ਤੇ ਲਗਾਤਾਰ ਛਾਪੇਮਾਰੀ ਅਤੇ ਸਰਵੇਖਣ ਕਰ ਰਹੀਆਂ ਹਨ।ਗਮਾਡਾ ਹੈੱਡਕੁਆਰਟਰ ਦੇ ਹਿੱਸੇ ਸੀਲ, 100 ਕਰੋੜ ਦੇ ਨਾਜਾਇਜ਼ ਲਾਭ ਦਾ ਖੁਲਾਸਾਈਡੀ ਦੀਆਂ ਟੀਮਾਂ ਨੇ ਰਾਤ ਭਰ ਮੋਹਾਲੀ ਦੇ ਫੇਜ਼-8 ਸਥਿਤ 'ਪੂਡਾ ਭਵਨ' (PUDA Bhawan) ਵਿੱਚ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ-ਪੜਤਾਲ ਕੀਤੀ। ਜਾਂਚ ਨੂੰ ਪ੍ਰਭਾਵਿਤ ਹੋਣ ਤੋਂ ਰੋਕਣ ਲਈ ਏਜੰਸੀ ਨੇ ਗਮਾਡਾ ਹੈੱਡਕੁਆਰਟਰ ਦੇ ਕੁਝ ਪ੍ਰਮੁੱਖ ਹਿੱਸਿਆਂ ਨੂੰ ਸੀਲ ਵੀ ਕਰ ਦਿੱਤਾ ਹੈ।ਜਾਂਚ ਏਜੰਸੀ ਅਨੁਸਾਰ, ਇਹ ਪੂਰਾ ਮਾਮਲਾ ਗਮਾਡਾ ਦੀਆਂ ਦੋ ਵੱਡੀਆਂ ਪ੍ਰਾਈਮ ਲੋਕੇਸ਼ਨਾਂ ਦੀ ਨਿਲਾਮੀ ਦੌਰਾਨ 'ਤਿਰੂਪਤੀ ਇਨਫਰਾਪ੍ਰੋਜੈਕਟਸ' ਅਤੇ ਇਸ ਨਾਲ ਜੁੜੀਆਂ ਕੰਪਨੀਆਂ ਨੂੰ ਦਿੱਤੀਆਂ ਗਈਆਂ ਕਥਿਤ ਗੈਰ-ਕਾਨੂੰਨੀ ਵਿੱਤੀ ਰਿਆਇਤਾਂ ਨਾਲ ਸਬੰਧਤ ਹੈ। ਈਡੀ ਦਾ ਦਾਅਵਾ ਹੈ ਕਿ ਇਨ੍ਹਾਂ ਅਨਿਯਮਿਤਤਾਵਾਂ ਕਾਰਨ ਨਿੱਜੀ ਕੰਪਨੀਆਂ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਨਾਜਾਇਜ਼ ਲਾਭ ਪਹੁੰਚਾਇਆ ਗਿਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ ਹੈ।ਸਿਆਸੀ ਹਲਚਲ ਅਤੇ ਦੋਸ਼-ਪ੍ਰਤੀਦੋਸ਼ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਵਿਰੋਧੀ ਧਿਰਾਂ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਜਵਾਬਦੇਹੀ ਦੀ ਮੰਗ ਕੀਤੀ ਹੈ।ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ 'ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ। 'ਆਪ' ਨੇ ਕਿਹਾ ਕਿ ਪੰਜਾਬ ਸਰਕਾਰ ਦੇ ਅਧਿਕਾਰੀਆਂ 'ਤੇ ਦਬਾਅ ਬਣਾਉਣ ਅਤੇ ਗਮਾਡਾ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਪਾਉਣ ਲਈ ਇਹ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਦੀਆਂ ਭਲਾਈ ਯੋਜਨਾਵਾਂ, ਜਿਸ ਵਿੱਚ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਵੀ ਸ਼ਾਮਲ ਹੈ, ਅਤੇ ਮੋਹਾਲੀ ਦੇ ਵਿਕਾਸ ਪ੍ਰੋਜੈਕਟ ਬਿਨਾਂ ਕਿਸੇ ਰੁਕਾਵਟ ਦੇ ਨਿਰੰਤਰ ਜਾਰੀ ਰਹਿਣਗੇ।

Posted By: Daily Suraj Bureau

Latest News