Daily Suraj

ਪੰਜਾਬੀ

ਜਲੰਧਰ ਦਿਹਾਤੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਇਆ ਕਤਲ ਕੇਸ, ਇਕ ਗ੍ਰਿਫ਼ਤਾਰ

20 Feb, 2025 09:28 PM

ਜਲੰਧਰ : ਇਕ ਵੱਡੀ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਥਾਣਾ ਸ਼ਾਹਕੋਟ ਅਧੀਨ ਪੈਂਦੇ ਪਿੰਡ ਸ਼ੇਖੇਵਾਲ ਵਿੱਚ ਦਰਜ ਇੱਕ ਕਤਲ ਕੇਸ ਵਿੱਚ ਸ਼ਾਮਲ ਇਕ ਵਿਅਕਤੀ ਨੂੰ ਅਪਰਾਧ ਦੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।

ਐਸ.ਐਸ.ਪੀ. ਜਲੰਧਰ ਦਿਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਅਪਰਾਧੀਆਂ ਵਿਰੁੱਧ ਨਿਰੰਤਰ ਕਾਰਵਾਈ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਅਤੇ ਡੀਐਸਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਐੱਸਐੱਚਓ ਸ਼ਾਹਕੋਟ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ।

Posted By: Daily Suraj Bureau

Latest News