ਸੁਪਰੀਮ ਕੋਰਟ ਵਿਚ ਕੇਂਦਰ ਦਾ ਸਪਸ਼ਟ ਪੱਖ — Sonam Wangchuk ਨੂੰ ਬੁਨਿਆਦੀ ਸਿਹਤ ਕਾਰਨਾਂ ‘ਤੇ ਰਿਹਾਈ ਨਾ ਦੇਣੀ

ਸੁਪਰੀਮ ਕੋਰਟ ਵਿਚ ਕੇਂਦਰ ਦਾ ਸਪਸ਼ਟ ਪੱਖ — Sonam Wangchuk ਨੂੰ ਬੁਨਿਆਦੀ ਸਿਹਤ ਕਾਰਨਾਂ ‘ਤੇ ਰਿਹਾਈ ਨਾ ਦੇਣੀ

ਵਾਂਗਚੁਕ ਦੀ 24 ਵਾਰ ਹੋਈ ਡਾਕਟਰੀ ਜਾਂਚ: ਕੇਂਦਰ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸਪੱਸ਼ਟ ਕੀਤਾ ਕਿ ਲੱਦਾਖ ਦੇ ਵਾਤਾਵਰਨ ਕਾਰਕੁੰਨ ਸੋਨਮ ਵਾਂਗਚੁਕ ਦੀ ਸਿਹਤ ਸਬੰਧੀ ਕੋਈ ਚਿੰਤਾ ਵਾਲੀ ਗੱਲ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਸਿਹਤ ਦੇ ਆਧਾਰ ’ਤੇ ਰਿਹਾਅ ਨਹੀਂ ਕੀਤਾ ਜਾ ਸਕਦਾ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਹਿਰਾਸਤ ਦੌਰਾਨ ਵਾਂਗਚੁਕ ਦੀ 24 ਵਾਰ ਡਾਕਟਰੀ ਜਾਂਚ ਕੀਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ‘ਤੰਦਰੁਸਤ ’ ਹਨ। ਸਰਕਾਰ ਨੇ ਦਲੀਲ ਦਿੱਤੀ ਕਿ ਜਿਨ੍ਹਾਂ ਕਾਰਨਾਂ ਕਰਕੇ ਵਾਂਗਚੁਕ ਨੂੰ ਕੌਮੀਂ ਸੁਰੱਖਿਆ ਐਕਟ (NSA) ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ, ਉਹ ਅਜੇ ਵੀ ਕਾਇਮ ਹਨ ਅਤੇ ਅਜਿਹੀ ਸਥਿਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਛੋਟ ਦੇਣਾ ਉਚਿਤ ਨਹੀਂ ਹੋਵੇਗਾ। ਦੂਜੇ ਪਾਸੇ, ਅਦਾਲਤੀ ਕਾਰਵਾਈ ਦੌਰਾਨ ਜਦੋਂ ਸਰਕਾਰੀ ਵਕੀਲਾਂ ਨੇ ਵਾਂਗਚੁਕ ’ਤੇ ਨੌਜਵਾਨਾਂ ਨੂੰ ਹਿੰਸਾ ਲਈ ਉਕਸਾਉਣ ਅਤੇ ਨੇਪਾਲ ਵਰਗੇ ਅੰਦੋਲਨਾਂ ਦੀ ਉਦਾਹਰਣ ਦੇਣ ਦੇ ਦੋਸ਼ ਲਾਏ, ਤਾਂ ਸੁਪਰੀਮ ਕੋਰਟ ਨੇ ਇਸ ’ਤੇ ਸਖ਼ਤ ਟਿੱਪਣੀ ਕੀਤੀ। ਬੈਂਚ ਨੇ ਕਿਹਾ ਕਿ ਵਾਂਗਚੁਕ ਦੇ ਬਿਆਨਾਂ ਦਾ ਗਲਤ ਮਤਲਬ ਕੱਢਿਆ ਜਾ ਰਿਹਾ ਹੈ, ਕਿਉਂਕਿ ਉਹ ਖੁਦ ਹਿੰਸਾ ਪ੍ਰਤੀ ਚਿੰਤਾ ਪ੍ਰਗਟ ਕਰ ਰਹੇ ਸਨ। ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਵਾਂਗਚੁਕ ਨੇ ਹਮੇਸ਼ਾ ਸ਼ਾਂਤਮਈ ਪ੍ਰਦਰਸ਼ਨ ਦੀ ਵਕਾਲਤ ਕੀਤੀ ਹੈ ਅਤੇ ਲੱਦਾਖ ਵਿੱਚ ਹੋਈ ਹਿੰਸਾ ਦੀ ਨਿੰਦਾ ਕੀਤੀ ਸੀ। ਅਦਾਲਤ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਕਰੇਗੀ ਕਿ ਕੀ ਇਹ ਹਿਰਾਸਤ ਕਾਨੂੰਨੀ ਤੌਰ ’ਤੇ ਜਾਇਜ਼ ਹੈ ਜਾਂ ਨਹੀਂ।