ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਡੀ.ਸੀ. ਦਫਤਰ ਅੱਗੇ ਕੀਤਾ ਵਿਸਾਲ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਡੀ.ਸੀ. ਦਫਤਰ ਅੱਗੇ ਕੀਤਾ ਵਿਸਾਲ ਰੋਸ ਪ੍ਰਦਰਸ਼ਨ

ਸੰਗਰੂਰ, (ਜਗਸੀਰ ਸਿੰਘ) - ਸੰਯੁਕਤ ਕਿਸਾਨ ਮੋਰਚਾ ਕੇਂਦਰੀ ਟਰੇਡ ਯੂਨੀਅਨ ਅਤੇ ਖੇਤ ਮਜ਼ਦੂਰ ਯੂਨੀਅਨਾਂ ਦੇ ਸਾਂਝੇ ਮੋਰਚੇ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਡੀਸੀ ਦਫਤਰ ਸੰਗਰੂਰ ਅੱਗੇ ਵਿਸ਼ਾਲ ਰੋਸ ਰੈਲੀ ਕਰਦਿਆਂ ਡੀਸੀ ਦਫਤਰ ਤੋਂ ਬਰਨਾਲਾ ਕੈਂਚੀਆਂ ਤੱਕ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਏਡੀਸੀ ਸੰਗਰੂਰ ਨੇ ਆ ਕੇ ਮੰਗਾਂ ਸਬੰਧੀ ਮੰਗ ਪੱਤਰ ਹਾਸਿਲ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ,ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ,ਕੁਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਆਗੂ ਬਲਦੇਵ ਸਿੰਘ ਨਿਹਾਲਗੜ੍ਹ,ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ,ਬੀਕੇਯੂ ਧਨੇਰ ਦੇ ਸੂਬਾ ਆਗੂ ਕਰਮਜੀਤ ਸਿੰਘ ਛੰਨਾਂ,ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸ਼ੇਖੋਂ,ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਵਾਲ,ਏਟਕ ਦੇ ਸੂਬਾ ਆਗੂ ਕਾਮਰੇਡ ਸੁਖਦੇਵ ਸ਼ਰਮਾ,ਸੀਟੂ ਦੇ ਆਗੂ ਕਾਮਰੇਡ ਇੰਦਰਪਾਲ ਪੁਨਾਂਵਾਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਇੰਪਲਾਈਜ ਫੈਡਰੇਸ਼ਨ ਪੰਜਾਬ ਦੇ ਆਗੂ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਬਿਜਲੀ ਸੋਧ ਬਿੱਲ 2025,ਬੀਜ ਬਿੱਲ 2025 ,ਨਰੇਗਾ ਵਿੱਚ ਸੋਧ ਕਰਕੇ ਲਿਆਂਦਾ ਜੀ ਰਾਮ ਜੀ ਕਾਨੂੰਨ ਅਤੇ ਕਿਰਤ ਕਾਨੂੰਨਾਂ ਵਿੱਚ ਸੋਧ ਕਰਕੇ ਬਣਾਏ ਲੇਬਰ ਕੋਡ,ਦੇਸ਼ ਦੇ ਕਿਰਤੀ ਲੋਕਾਂ ਦੇ ਖ਼ਿਲਾਫ਼ ਕੇਂਦਰ ਸਰਕਾਰ ਦਾ ਨਵਾਂ ਹਮਲਾ ਹੈ। ਕੇਂਦਰ ਦੀ ਭਾਜਪਾ ਹਕੂਮਤ ਕਾਰਪੋਰੇਟ ਘਰਾਣਿਆਂ ਤੇ ਸਾਮਰਾਜੀ ਕੰਪਨੀਆਂ ਦੇ ਮੁਨਾਫ਼ੇ ਸੁਰੱਖਿਅਤ ਕਰਨ ਲਈ ਇਹ ਬਿੱਲ ਲੈ ਕੇ ਆਈ ਹੈ। ਆਗੂਆਂ ਨੇ ਫੌਰੀ ਇਹਨਾਂ ਬਿਲਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਇਨਾਂ ਲੋਕ ਵਿਰੋਧੀ ਨੀਤੀਆਂ ਨੂੰ ਵਾਪਸ ਕਰਾਉਣ ਲਈ ਪਿੰਡ ਪਿੰਡ ਤੱਕ ਲੋਕਾਂ ਨੂੰ ਜਾਗਰੂਕ ਕਰਕੇ ਵਿਸ਼ਾਲ ਸੰਘਰਸ਼ ਵਿੱਢਣ ਦੀ ਲੋੜ ਤੇ ਜ਼ੋਰ ਦਿੱਤਾ। ਅੱਜ ਦੇ ਰੋਸ ਧਰਨੇ ਨੂੰ ਉਪਰੋਕਤ ਆਗੂਆਂ ਤੋਂ ਇਲਾਵਾ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉਧਮ ਸਿੰਘ ਸੰਤੋਖਪੁਰਾ,ਬੀਕੇਯੂ ਉਗਰਾਹਾਂ ਦੇ ਔਰਤ ਆਗੂ ਰਣਦੀਪ ਕੌਰ ਰਟੋਲਾਂ,ਅਮਰੀਕ ਸਿੰਘ ਗੰਢੂਆਂ,ਪੱਤਰਕਾਰ ਭਾਈਚਾਰੇ ਵੱਲੋਂ ਲੋਕ ਆਵਾਜ਼ ਟੀਵੀ ਤੋਂ ਮਨਿੰਦਰਜੀਤ ਸਿੰਘ ਸਿੱਧੂ,ਟੀਐਸਯੂ ਤੋਂ ਸੂਬਾ ਆਗੂ ਲਖਵਿੰਦਰ ਸਿੰਘ,ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਬੀਰ ਸਿੰਘ ਲੌਂਗੋਵਾਲ,ਬੇਰੁਜ਼ਗਾਰ ਯੂਨੀਅਨ ਵੱਲੋਂ ਸੁਖਵਿੰਦਰ ਸਿੰਘ ਢਿੱਲਵਾਂ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਹਰਭਗਵਾਨ ਮੂਣਕ, ਨਿਰਮਲ ਸਿੰਘ ਬਟੜਿਆਣਾ,ਦਰਸ਼ਨ ਸਿੰਘ ਕੁੰਨਰਾਂ, ਕਸ਼ਮੀਰ ਸਿੰਘ ਘਰਾਚੋਂ,ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਆਗੂ ਬਿੱਟੂ ਖੋਖਰ,ਨਰੰਜਣ ਸਿੰਘ ਚੁਨਾਗਰਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਸ਼ੇਸ਼ਰ ਰਾਮ,ਫਲਜੀਤ ਸਿੰਘ,ਟਰਾਸਕੋ ਠੇਕਾ ਮੁਲਾਜਮ ਆਗੂ ਅਨੁਜ ਕੁਮਾਰ, ਸਾਬਕਾ ਸੈਨਿਕਾਂ ਵੱਲੋਂ ਜਗਤਾਰ ਸਿੰਘ ਛਾਜਲਾ, ਸੁਬਾਰਡੀਨੇਟ ਫੈਡਰੇਸ਼ਨ ਵੱਲੋਂ ਸਰਬਜੀਤ ਸਿੰਘ ਪੁੰਨਾਵਾਲ,ਤਰਕਸ਼ੀਲ ਆਗੂ ਜੁਝਾਰ ਲੌਂਗੋਵਾਲ,ਜਨਕ ਸਿੰਘ ਭੁਟਾਲ ਅਤੇ ਨਰੰਜਣ ਸਿੰਘ ਸਫੀਪੁਰ ਨੇ ਸੰਬੋਧਨ ਕੀਤਾ।