Daily Suraj

ਪੰਜਾਬੀ

ਸਰਸਵਤੀ ਵਿਦਿਆ ਮੰਦਰ ਸਕੂਲ ਵਿਖੇ ਪੁੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ

04 Sep, 2026 05:17 PM

ਚੀਮਾ ਮੰਡੀ, (ਜਗਸੀਰ ਸਿੰਘ) - ਸਰਸਵਤੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਚੀਮਾ ਮੰਡੀ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਿਵਸ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਲੀਲਾਵਾਂ ਨਾਲ ਸੰਬੰਧਿਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਨੰਨ੍ਹੇ-ਮੁੰਨੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੀਆਂ ਮਨਮੋਹਕ ਝਾਕੀਆਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਵੱਲੋਂ ਭਜਨ, ਗੀਤ, ਨਾਚ ਅਤੇ ਨਾਟਕ ਰਾਹੀਂ ਸ੍ਰੀ ਕ੍ਰਿਸ਼ਨ ਜੀ ਦੀਆਂ ਲੀਲਾਵਾਂ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਕਮਲ ਗੋਇਲ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਪ੍ਰੇਮ, ਸੱਚਾਈ, ਧਰਮ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ।
 

ਪ੍ਰੋਗਰਾਮ ਦੀ ਸਫਲਤਾ ਲਈ ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਸਹਿਯੋਗ ਦਿੱਤਾ। ਅਧਿਆਪਕਾਂ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੇ ਬੜੀ ਮਿਹਨਤ ਅਤੇ ਸੁੰਦਰ ਢੰਗ ਨਾਲ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ।
 

ਸਕੂਲ ਦਾ ਸਮੁੱਚਾ ਮਾਹੌਲ ਭਗਤੀਮਈ ਅਤੇ ਖੁਸ਼ੀ ਭਰਿਆ ਰਿਹਾ। ਅੰਤ ਵਿੱਚ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਜਨਮ ਅਸ਼ਟਮੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Posted By: Daily Suraj Bureau

Latest News