ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਵੀਂ ਵੀਡੀਓ ਸਾਹਮਣੇ, ਵਧਿਆ ਵਿਵਾਦ
- ਦੇਸ਼
- (Asia/Kolkata)
ਸਰਬਜੀਤ ਕੌਰ ਨਾਲ ਸੰਬੰਧਿਤ ਇੱਕ ਨਵੀਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਹ ਮੁੜ ਚਰਚਾ ਵਿੱਚ ਆ ਗਈ ਹੈ। ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ TikTok ‘ਤੇ ਬਣਾਈ ਗਈ ਦੱਸੀ ਜਾ ਰਹੀ ਹੈ, ਜਿਸ ਵਿੱਚ ਉਹ ਆਪਣੇ ਮੁਸਲਿਮ ਪਤੀ ਨਾਸਿਰ ਹੁਸੈਨ ਨਾਲ ਨਜ਼ਰ ਆ ਰਹੀ ਹੈ। ਕਥਿਤ ਵਾਇਰਲ ਵੀਡੀਓ ਵਿੱਚ ਨਾਸਿਰ ਹੁਸੈਨ ਨੂੰ TikTok ‘ਤੇ ਕਿਸੇ ਨਾਲ ਗੱਲਬਾਤ ਕਰਦੇ ਹੋਏ ਵੇਖਿਆ ਜਾ ਸਕਦਾ ਹੈ, ਜਦਕਿ ਇਸ ਦੌਰਾਨ ਸਰਬਜੀਤ ਕੌਰ ਇੱਕ ਵਿਅਕਤੀ ਨੂੰ ਜਵਾਬ ਦਿੰਦੇ ਸਮੇਂ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਦੀ ਦਿਖਾਈ ਦੇ ਰਹੀ ਹੈ। ਵੀਡੀਓ ਵਿੱਚ ਉਹ ਸਿੱਖ ਭਾਈਚਾਰੇ ਬਾਰੇ ਅਪਮਾਨਜਨਕ ਟਿੱਪਣੀਆਂ ਕਰਦੀ ਵੀ ਸੁਣੀ ਜਾ ਰਹੀ ਹੈ ਅਤੇ ਸਿੱਖਾਂ ਦੇ ਪਾਕਿਸਤਾਨ ਜਾਣ ‘ਤੇ ਸਵਾਲ ਖੜ੍ਹੇ ਕਰਦੀ ਹੈ। ਇਸ ਘਟਨਾ ਨਾਲ ਜੁੜੇ ਵਿਵਾਦ ਵਿੱਚ ਹੋਰ ਵਾਧਾ ਹੋਇਆ ਹੈ। ਇਸ ਦਰਮਿਆਨ, ਸਰਬਜੀਤ ਕੌਰ ਦੇ ਪਹਿਲੇ ਐੱਨਆਰਆਈ ਪਤੀ ਕਰਨੈਲ ਸਿੰਘ ਵੱਲੋਂ ਲਾਹੌਰ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਨਾਸਿਰ ਹੁਸੈਨ ਨੇ ਸਰਬਜੀਤ ਕੌਰ ਨੂੰ ਪਾਕਿਸਤਾਨ ਆਉਣ ਲਈ ਬਲੈਕਮੇਲ ਕੀਤਾ ਅਤੇ ਉਸ ਨਾਲ ਜ਼ਬਰਦਸਤੀ ਨਿਕਾਹ ਕਰਵਾਇਆ। ਕਰਨੈਲ ਸਿੰਘ ਵੱਲੋਂ ਨਾਸਿਰ ਹੁਸੈਨ ਦੇ ਖ਼ਿਲਾਫ਼ ਬਲਾਤਕਾਰ ਦਾ ਕੇਸ ਵੀ ਦਰਜ ਕਰਵਾਇਆ ਗਿਆ ਹੈ ਅਤੇ ਸਰਬਜੀਤ ਕੌਰ ਦੀ ਭਾਰਤ ਵਾਪਸੀ ਦੀ ਮੰਗ ਕੀਤੀ ਗਈ ਹੈ। ਇਹ ਮਾਮਲਾ ਇਸ ਵੇਲੇ ਅਦਾਲਤੀ ਵਿਚਾਰਧੀਨ ਹੈ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਹੋਰ ਧਿਆਨ ਖਿੱਚਿਆ ਹੈ।
Leave a Reply