Daily Suraj

ਪੰਜਾਬੀ

ਕੰਡੀ ਖੇਤਰ ਦੇ ਕਿਸਾਨਾਂ ਲਈ ਵੱਡੀ ਰਾਹਤ, ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਦਾ ਉਦਘਾਟਨ

19 Mar, 2026 10:50 AM

ਪੰਜਾਬ ਦੇ ਮੁੱਖ ਮੰਤਰੀ Bhagwant Mann ਅੱਜ ਬਲਾਚੌਰ ਦੇ ਦੌਰੇ ‘ਤੇ ਰਹਿਣਗੇ, ਜਿੱਥੇ ਉਹ ਇੱਕ ਮਹੱਤਵਪੂਰਨ ਸਿੰਚਾਈ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਸ ਪ੍ਰੋਜੈਕਟ ਨਾਲ ਕੰਡੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਵੱਲੋਂ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਯੋਜਨਾ ਦੇ ਤਹਿਤ ਹੁਣ ਉੱਚਾਈ ਵਾਲੇ ਇਲਾਕਿਆਂ ਤੱਕ ਵੀ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ, ਜੋ ਪਹਿਲਾਂ ਮੁਸ਼ਕਲ ਮੰਨਿਆ ਜਾਂਦਾ ਸੀ। ਸਰਕਾਰ ਨੇ ਇਸ ਪਹਿਲ ਨੂੰ ‘ਅਸੰਭਵ’ ਨੂੰ ‘ਸੰਭਵ’ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ। ਇਸ ਨਾਲ ਕੰਡੀ ਖੇਤਰ ਦੀ ਉਹ ਜ਼ਮੀਨ, ਜੋ ਪਹਿਲਾਂ ਮੀਂਹ ‘ਤੇ ਨਿਰਭਰ ਰਹਿੰਦੀ ਸੀ, ਹੁਣ ਨਿਯਮਿਤ ਸਿੰਚਾਈ ਹੇਠ ਆਵੇਗੀ। ਇਸ ਪ੍ਰੋਜੈਕਟ ਦੇ ਲਾਗੂ ਹੋਣ ਨਾਲ ਪੰਜਾਬ ਦੇ 33 ਪਿੰਡਾਂ ਦੀ ਕਰੀਬ 11,500 ਏਕੜ ਜ਼ਮੀਨ ਨੂੰ ਸਿੱਧਾ ਲਾਭ ਮਿਲੇਗਾ। ਇਸ ਨਾਲ ਨਾ ਸਿਰਫ਼ ਫਸਲਾਂ ਦੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ, ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਇਜ਼ਾਫ਼ਾ ਹੋਣ ਦੀ ਸੰਭਾਵਨਾ ਹੈ। ਕੰਡੀ ਖੇਤਰ ਦੇ ਕਿਸਾਨ ਲੰਬੇ ਸਮੇਂ ਤੋਂ ਇਸ ਤਰ੍ਹਾਂ ਦੀ ਯੋਜਨਾ ਦੀ ਉਡੀਕ ਕਰ ਰਹੇ ਸਨ, ਜਿਸ ਨੂੰ ਹੁਣ ਅਮਲੀ ਜਾਮਾ ਪਹਿਨਾਇਆ ਗਿਆ ਹੈ।

Latest News