Daily Suraj

ਪੰਜਾਬੀ

ਗੁਰਦਾਸਪੁਰ ‘ਚ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

12 Jan, 2026 12:13 AM

ਲੱਗੇ 35 ਟਾਂਕੇ! ਗੁਰਦਾਸਪੁਰ, ਪੰਜਾਬ (Punjab) ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਏ ਜਾਣ ਦੇ ਬਾਵਜੂਦ ਵੀ ਹੈਰਾਨੀਜਨਕ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਚਾਈਨਾ ਡੋਰ ਦੀ ਲਪੇਟ ’ਚ ਆਉਣ ਨਾਲ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਏ ਗੁਰਦਾਸਪੁਰ ਦੇ ਪਿੰਡ ਪੰਧੇਰ ਦੇ ਜਤਿੰਦਰ ਸਿੰਘ ਦੇ ਮੱਥੇ ਅਤੇ ਨੱਕ ‘ਤੇ ਲਗਭਗ 35 ਟਾਂਕੇ ਲੱਗੇ ਹਨ। ਉਸਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਨੌਜਵਾਨ ਨੇ ਦੱਸਿਆ ਕਿ ਉਹ ਅੱਜ ਸ਼ਾਮ 4 ਵਜੇ ਆਪਣੇ ਭਰਾ ਦੀ ਦਵਾਈ ਲੈਣ ਲਈ ਗੁਰਦਾਸਪੁਰ ਜਾ ਰਿਹਾ ਸੀ ਕਿ ਅਚਾਨਕ ਚਾਈਨਾ ਡੋਰ ਉਸਦੀ ਮੋਟਰਸਾਈਕਲ ਦੇ ਅੱਗੇ ਆ ਗਈ। ਇਸ ਨਾਲ ਉਸਦੇ ਮੱਥੇ ਅਤੇ ਨੱਕ ‘ਤੇ ਡੂੰਘੇ ਕੱਟ ਲੱਗ ਗਏ ਅਤੇ ਉਹ ਸੜਕ ‘ਤੇ ਡਿੱਗ ਪਿਆ। ਇਸ ਤੋਂ ਬਾਅਦ ਉਸਨੇ ਆਪਣੇ ਦੋਸਤਾਂ ਨੂੰ ਬੁਲਾਇਆ, ਜਿਨ੍ਹਾਂ ਨੇ ਆ ਕੇ ਉਸਨੂੰ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸ ਦੇ ਨੱਕ, ਭਰਵੱਟੇ ਅਤੇ ਮੱਥੇ ‘ਤੇ ਡੂੰਘੇ ਜ਼ਖ਼ਮਾਂ ਕਾਰਨ ਲਗਭਗ 35 ਟਾਂਕੇ ਲਗਾਏ। ਡਾਕਟਰਾਂ ਨੇ ਕਿਹਾ ਕਿ ਨੌਜਵਾਨ ਨੇ ਪੱਗ ਬੰਨ੍ਹੀ ਹੋਈ ਸੀ, ਜਿਸ ਕਾਰਨ ਉਸਦੀ ਜਾਨ ਬਚ ਗਈ; ਨਹੀਂ ਤਾਂ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਸੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਈਨਾ ਡੋਰ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਅਪੀਲ ਕੀਤੀ।

Posted By: Daily Suraj Bureau

Latest News