ਅਕਾਲ ਅਕੈਡਮੀ ਦੀ ਵਿਦਿਆਰਥਣ ਮਨਜੋਤ ਕੌਰ ਨੇ ਜੇ.ਈ.ਈ. ਮੇਨ ਵਿੱਚ 96.56 ਪਰਸੈਂਟਾਇਲ ਨਾਲ ਰਚਿਆ ਇਤਿਹਾਸ

ਅਕਾਲ ਅਕੈਡਮੀ ਦੀ ਵਿਦਿਆਰਥਣ ਮਨਜੋਤ ਕੌਰ ਨੇ ਜੇ.ਈ.ਈ. ਮੇਨ ਵਿੱਚ 96.56 ਪਰਸੈਂਟਾਇਲ ਨਾਲ ਰਚਿਆ ਇਤਿਹਾਸ

(ਜਗਸੀਰ ਸਿੰਘ)- ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੀ ਵਿਦਿਆਰਥਣ ਮਨਜੋਤ ਕੌਰ ਨੇ ਜੋਇੰਟ ਐਂਟਰੈਂਸ ਐਗਜ਼ਾਮੀਨੇਸ਼ਨ (ਜੇ.ਈ.ਈ.) ਮੇਨ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 96.56 ਪਰਸੈਂਟਾਇਲ ਅੰਕ ਹਾਸਲ ਕਰਕੇ ਇਤਿਹਾਸਿਕ ਪ੍ਰਾਪਤੀ ਦਰਜ ਕੀਤੀ ਹੈ। ਮਨਜੋਤ ਕੌਰ ਦੀ ਇਸ ਕਾਮਯਾਬੀ ਨਾਲ ਸਕੂਲ, ਮਾਪੇ ਅਤੇ ਸਮੂਹ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਮਨਜੋਤ ਕੌਰ ਦੀ ਇਸ ਉਪਲਬਧੀ ਪਿੱਛੇ ਉਸ ਦੀ ਅਣਥੱਕ ਮਿਹਨਤ, ਦ੍ਰਿੜ ਨਿਸ਼ਚੇ ਅਤੇ ਲਗਨ ਮੁੱਖ ਕਾਰਨ ਹਨ। ਉਸ ਨੇ ਨਿਰੰਤਰ ਅਭਿਆਸ ਅਤੇ ਅਧਿਆਪਕਾਂ ਦੀ ਰਹਿਨੁਮਾਈ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਅਕੈਡਮੀ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਮਨਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਵਿਦਿਆਰਥਣ ਦੀ ਕਠਿਨ ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਸੇਵਾ ਦਾ ਪ੍ਰਮਾਣ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲ ਅਕੈਡਮੀ ਸਦਾ ਹੀ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਨੈਤਿਕ ਮੁੱਲਾਂ ਨਾਲ ਜੋੜ ਕੇ ਉਨ੍ਹਾਂ ਦੇ ਸਰਵਾਂਗੀਣ ਵਿਕਾਸ ਲਈ ਵਚਨਬੱਧ ਹੈ। ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਮਨਜੋਤ ਕੌਰ ਨੂੰ ਇਸ ਮਹਾਨ ਪ੍ਰਾਪਤੀ ਲਈ ਦਿਲੋਂ ਮੁਬਾਰਕਬਾਦ ਦਿੱਤੀ ਅਤੇ ਉਸ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।