Daily Suraj

ਪੰਜਾਬੀ

ਵਿਦੇਸ਼ੀ ਵਿਦਿਆਰਥੀਆਂ ਲਈ ਖੁਸ਼ਖਬਰੀ, ਅਮਰੀਕਾ ਨੇ ਵੀਜ਼ਾ ਜਾਰੀ ਕਰਨਾ ਕੀਤਾ ਮੁੜ ਸ਼ੁਰੂ

19 Jun, 2025 09:56 PM

ਵਾਸ਼ਿੰਗਟਨ :ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ। ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ(ਸਾਂਝਾ) ਕਰਨ ਦੀ ਲੋੜ ਹੋਵੇਗੀ। ਵਿਭਾਗ ਨੇ ਕਿਹਾ ਕਿ ਕੌਂਸਲਰ ਅਧਿਕਾਰੀ ਅਜਿਹੀਆਂ ਪੋਸਟਾਂ ਅਤੇ ਸੰਦੇਸ਼ਾਂ ’ਤੇ ਨਜ਼ਰ ਰੱਖਣਗੇ ਜਿਨ੍ਹਾਂ ਨੂੰ ਸੰਯੁਕਤ ਰਾਜ, ਸਰਕਾਰ, ਸੱਭਿਆਚਾਰ, ਸੰਸਥਾਵਾਂ ਜਾਂ ਬੁਨਿਆਦੀ ਸਿਧਾਂਤਾਂ ਪ੍ਰਤੀ ਪ੍ਰਤੀਕੂਲ ਮੰਨਿਆ ਜਾ ਸਕਦਾ ਹੈ।

ਬੁੱਧਵਾਰ ਨੂੰ ਜਾਰੀ ਕੀਤੇ ਗਏ ਇੱਕ ਨੋਟਿਸ ਵਿੱਚ ਵਿਭਾਗ ਨੇ ਕਿਹਾ ਕਿ ਉਸ ਨੇ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਕਿਹਾ ਗਿਆ ਹੈ ਕਿ ਨਵੇਂ ਬਿਨੈਕਾਰ ਜੋ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਪਬਲਿਕ ਕਰਨ ਅਤੇ ਉਨ੍ਹਾਂ ਦੀ ਸਮੀਖਿਆ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਦੇ ਹਨ, ਉਨ੍ਹਾਂ ਨੂੰ ਰੱਦ ਕੀਤਾ ਜਾ ਸਕਦਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਅਜਿਹਾ ਕਰਨ ਤੋਂ ਇਨਕਾਰ ਕਰਨਾ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ ਉਹ ਲੋੜ ਤੋਂ ਬਚਣ ਜਾਂ ਆਪਣੀ ਆਨਲਾਈਨ ਗਤੀਵਿਧੀ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀਆਂ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਨੇ ਪਿਛਲੇ ਮਹੀਨੇ ਅਮਰੀਕਾ ਵਿੱਚ ਪੜ੍ਹਨ ਦੀ ਉਮੀਦ ਕਰ ਰਹੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਵਿਊਆਂ ਦੀ ਸਮਾਂ-ਸੂਚੀ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਸੀ, ਜਦੋਂ ਕਿ ਉਹਨਾਂ ਦੀ ਸੋਸ਼ਲ ਮੀਡੀਆ ‘ਤੇ ਗਤੀਵਿਧੀ ਦੀ ਜਾਂਚ ਨੂੰ ਵਧਾਉਣ ਦੀ ਤਿਆਰੀ ਕਰ ਰਹੇ ਸਨ।

#USStudentVisa #VisaProcessResumes #InternationalStudents #StudyInUSA #F1Visa #EducationAbroad #USVisaUpdate #GlobalEducation


Posted By: Daily Suraj Bureau

Latest News