Daily Suraj

ਪੰਜਾਬੀ

ਪੰਜਾਬ ‘ਚ ਅੱਜ ਵੀ ਮੀਂਹ ਦੀ ਸੰਭਾਵਨਾ, ਕਈ ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ

21 Aug, 2026 02:10 PM

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸੇ ਤਰ੍ਹਾਂ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ। ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ ਅਤੇ ਹਰਿਆਣਾ ਵਿੱਚ ਮਾਨਸੂਨ ਇਸ ਸਮੇਂ ਸਰਗਰਮ ਹੈ। ਮਾਨਸੂਨ ਟ੍ਰਫ ਅੰਮ੍ਰਿਤਸਰ ਵਿੱਚੋਂ ਲੰਘ ਰਿਹਾ ਹੈ, ਜਦਕਿ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਨੇੜੇ ਇੱਕ ਪੱਛਮੀ ਗੜਬੜੀ ਵੀ ਬਣੀ ਹੋਈ ਹੈ। ਹਰਿਆਣਾ ਉੱਤੇ ਬਣਿਆ ਮੌਸਮੀ ਸਿਸਟਮ ਹੁਣ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵੱਲ ਵਧ ਗਿਆ ਹੈ, ਜਦਕਿ ਪੰਜਾਬ ਉੱਤੇ ਮੌਜੂਦ ਸਿਸਟਮ ਕਮਜ਼ੋਰ ਹੋ ਗਿਆ ਹੈ। ਇਸ ਦੇ ਬਾਵਜੂਦ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਬੱਦਲਵਾਈ ਰਹਿਣ ਅਤੇ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਾਰੀ ਹੈ।

Posted By: Daily Suraj Bureau

Latest News