ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਜਾਇਆ ਵਿਸ਼ਾਲ ਨਗਰ ਕੀਰਤਨ
- ਪੰਜਾਬ
- (Asia/Kolkata)
ਲੌਂਗੋਵਾਲ (ਸੰਗਰੂਰ) : ਲਾਹੌਰ ਵਿਚ ਆਪਣਾ ਬੰਦ ਬੰਦ ਕਟਵਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬ੍ਰਹਮ ਗਿਆਨੀ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪੱਤੀ ਰੰਧਾਵਾ ਤੋਂ ਸ਼ੁਰੂ ਹੋਇਆ ਅਤੇ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ। ਇਸ ਨਗਰ ਕੀਰਤਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨੇੜਲੇ ਸਾਥੀ ਭਾਈ ਮਹਿੰਦਰ ਸਿੰਘ ਦੁੱਲਟ ਵੀ ਹਾਜ਼ਰੀ ਭਰ ਰਹੇ ਹਨ।
Leave a Reply