Daily Suraj

ਪੰਜਾਬੀ

ਦੁਬਈ ਤੋਂ ਮੁੰਬਈ ਆ ਰਹੀ ਇੰਡੀਗੋ ਉਡਾਣ ਦੀ ਰਾਜਕੋਟ ਵਿੱਚ ਐਮਰਜੈਂਸੀ ਲੈਂਡਿੰਗ, ਸਾਰੇ 194 ਯਾਤਰੀ ਸੁਰੱਖਿਅਤ

27 Jul, 2026 04:17 PM

ਦੁਬਈ ਤੋਂ ਮੁੰਬਈ ਆ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਸੋਮਵਾਰ ਨੂੰ ਐਮਰਜੈਂਸੀ ਹਾਲਾਤਾਂ ਕਾਰਨ ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਾਰਨਾ ਪਿਆ। ਜਹਾਜ਼ ਦੇ ਕਾਰਗੋ ਕੰਪਾਰਟਮੈਂਟ (ਮਾਲ ਵਾਲੇ ਹਿੱਸੇ) ਤੋਂ ਧੂੰਆਂ ਨਿਕਲਣ ਦੀ ਚੇਤਾਵਨੀ ਮਿਲਣ ਤੋਂ ਬਾਅਦ ਪਾਇਲਟ ਨੇ ਤੁਰੰਤ ਐਮਰਜੈਂਸੀ ਲੈਂਡਿੰਗ ਦਾ ਫ਼ੈਸਲਾ ਲਿਆ। ਮਿਲੀ ਜਾਣਕਾਰੀ ਅਨੁਸਾਰ ਜਹਾਜ਼ ਵਿੱਚ ਕੁੱਲ 194 ਯਾਤਰੀ ਸਵਾਰ ਸਨ। ਧੂੰਏਂ ਦੀ ਚੇਤਾਵਨੀ ਮਿਲਦੇ ਹੀ ਕੁਝ ਸਮੇਂ ਲਈ ਯਾਤਰੀਆਂ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਪਰ ਫਲਾਈਟ ਕਰੂ ਨੇ ਸਥਿਤੀ ਨੂੰ ਸੰਭਾਲਦਿਆਂ ਜਹਾਜ਼ ਨੂੰ ਸੁਰੱਖਿਅਤ ਢੰਗ ਨਾਲ ਰਾਜਕੋਟ ਵੱਲ ਮੋੜ ਦਿੱਤਾ। ਰਾਜਕੋਟ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਹਾਜ਼ ਦੀ ਸੁਰੱਖਿਅਤ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਲੈਂਡਿੰਗ ਤੋਂ ਬਾਅਦ ਸਾਰੇ 194 ਯਾਤਰੀਆਂ ਨੂੰ ਸੁਰੱਖਿਅਤ ਜਹਾਜ਼ ਵਿੱਚੋਂ ਬਾਹਰ ਕੱਢ ਲਿਆ ਗਿਆ। ਘਟਨਾ ਦੌਰਾਨ ਕਿਸੇ ਯਾਤਰੀ ਦੇ ਜ਼ਖ਼ਮੀ ਹੋਣ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

Posted By: Daily Suraj Bureau

Latest News