Daily Suraj

ਪੰਜਾਬੀ

ਹਾਈਕੋਰਟ ਤੋਂ ਡੀ.ਐਸ.ਪੀ. ਅਤੁਲ ਸੋਨੀ ਨੂੰ ਝਟਕਾ

31 Jan, 2020 05:30 AM

ਚੰਡੀਗੜ੍ਹ, 31 ਜਨਵਰੀ - ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਸ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ.ਐਸ.ਪੀ ਸੋਨੀ 'ਤੇ ਆਪਣੀ ਪਤਨੀ 'ਤੇ ਗੋਲੀ ਚਲਾਉਣ ਦਾ ਦੋਸ਼ ਹੈ। ਸੋਨੀ ਦੀ ਜ਼ਮਾਨਤ ਅਰਜ਼ੀ ਮੁਹਾਲੀ ਕੋਰਟ ਨੇ ਰੱਦ ਕਰ ਦਿੱਤੀ ਸੀ, ਜਿਸ 'ਤੇ ਸੋਨੀ ਨੇ ਹਾਈਕੋਰਟ ਪਹੁੰਚ ਕੀਤੀ ਸੀ ਅਤੇ ਜਸਟਿਸ ਜੈ ਸ੍ਰੀ ਠਾਕੁਰ ਦੀ ਬੈਂਚ ਨੇ ਅੰਤ੍ਰਿਮ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਗ੍ਰਿਫ਼ਤਾਰੀ 'ਤੇ ਲੱਗੀ ਰੋਕ ਹਟਾ ਦਿੱਤੀ ਹੈ।

Latest News