Daily Suraj

ਪੰਜਾਬੀ

ਅਗਲੇ ਚੋਣੀ ਪ੍ਰਧਾਨ ਤੇ ਅਹੁਦੇਦਾਰਾਂ ’ਤੇ ਚਰਚਾ ਲਈ ਕਾਂਗਰਸ ਦਾ ਦਿੱਲੀ ਮੰਥਨ

22 Jan, 2026 05:21 PM

ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨਾਲ ਨਜਿੱਠਣ ਲਈ ਪਾਰਟੀ ਹਾਈ ਕਮਾਨ ਨੇ ਮੰਥਨ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਪ੍ਰਧਾਨ ਮਲਿਕਾਰੁਜਨ ਖੜਗੇ ਦੀ ਦਿੱਲੀ ਵਿਚਲੀ ਰਿਹਾਇਸ਼ ’ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ ਜਿਸ ਪਾਰਟੀ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਨਾਲ ਨਜਿੱਠਣ ਲਈ ਪਾਰਟੀ ਹਾਈ ਕਮਾਨ ਨੇ ਮੰਥਨ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਪ੍ਰਧਾਨ ਮਲਿਕਾਰੁਜਨ ਖੜਗੇ ਦੀ ਦਿੱਲੀ ਵਿਚਲੀ ਰਿਹਾਇਸ਼ ’ਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ ਜਿਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਵੀ ਸ਼ਾਮਲ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਫਾਈਲ ਸਮੇਤ ਮੀਟਿੰਗ ’ਚ ਸ਼ਾਮਲ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਸੰਸਦ ਮੈਂਬਰ ਡਾ. ਅਮਰ ਸਿੰਘ ਆਦਿ ਵੀ ਮੀਟਿੰਗ ’ਚ ਸ਼ਾਮਲ ਹੋਏ ਹਨ ਪੰਜਾਬ ਕਾਂਗਰਸ ਵਿਚਲੇ ਕਲੇਸ਼ ਨੂੰ ਲੈ ਕੇ ਸਭਨਾਂ ਆਗੂਆਂ ਨੂੰ ਹਾਈ ਕਮਾਨ ਸੁਣੇਗੀ ਅਤੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੀਨੀਅਰ ਆਗੂਆਂ ਨੂੰ ਜਨਤਿਕ ਤੌਰ ’ਤੇ ਇੱਕ ਦੂਸਰੇ ਖ਼ਿਲਾਫ਼ ਬੋਲਣ ਤੋਂ ਗੁਰੇਜ਼ ਕਰਨ ਲਈ ਕਿਹਾ ਜਾਵੇਗਾ।ਚੇਤੇ ਰਹੇ ਕਿ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਪ੍ਰਮੁੱਖ ਅਹੁਦਿਆਂ ਤੇ ਦਲਿਤ ਵਰਗ ਦੀ ਅਣਦੇਖੀ ਵਾਲੇ ਬਿਆਨ ਨੂੰ ਲੈ ਕੇ ਕਈ ਦਿਨਾਂ ਤੋਂ ਪਾਰਟੀ ਅੰਦਰ ਕਾਫ਼ੀ ਕਲੇਸ਼ ਛਿੜਿਆ ਹੋਇਆ ਹੈ।

Posted By: Daily Suraj Bureau

Latest News