Daily Suraj

ਪੰਜਾਬੀ

ਸੋਨਾ-ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਉਛਾਲ, ਚਾਂਦੀ ਨੇ 2.50 ਲੱਖ ਤੋਂ ਪਾਰ ਕੀਤੀ ਰੇਟ

09 Feb, 2026 05:26 PM

ਚੰਡੀਗੜ੍ਹ :ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ (Gold Silver Price) ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੋ ਦਿਨਾਂ ਦੇ ਵੀਕਐਂਡ ਤੋਂ ਬਾਅਦ ਸੋਮਵਾਰ ਨੂੰ ਬਾਜ਼ਾਰ ਖੁੱਲ੍ਹਦੇ ਹੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਜ਼ਰ ਆਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ 10 ਗ੍ਰਾਮ 24 ਕੈਰੇਟ ਸੋਨੇ ਦਾ ਭਾਅ 3,515 ਰੁਪਏ ਵਧ ਕੇ 1,55,593 ਰੁਪਏ ਹੋ ਗਿਆ ਹੈ। ਇਸ ਤੋਂ ਪਹਿਲਾਂ ਇਹ 1,52,078 ਰੁਪਏ ‘ਤੇ ਸੀ। ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ 16,826 ਰੁਪਏ ਦੇ ਉਛਾਲ ਨਾਲ 2,61,755 ਰੁਪਏ ਪ੍ਰਤੀ ਕਿਲੋ ‘ਤੇ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਇਹ 2,44,929 ਰੁਪਏ ‘ਤੇ ਸੀ। ਸਰਾਫਾ ਬਾਜ਼ਾਰ ਵਿੱਚ ਸੋਨੇ ਨੇ 29 ਜਨਵਰੀ ਨੂੰ 1,76,121 ਰੁਪਏ ਅਤੇ ਚਾਂਦੀ ਨੇ 3,85,933 ਰੁਪਏ ਦਾ ਆਪਣਾ ਉੱਚ ਪੱਧਰ ਬਣਾਇਆ ਸੀ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਜਿਵੇਂ ਕਿ ਦਿੱਲੀ, ਮੁੰਬਈ ਆਦਿ ਵਿੱਚ 24 ਕੈਰੇਟ, 22 ਕੈਰੇਟ ਅਤੇ 18 ਕੈਰੇਟ ਸੋਨੇ ਦੀ ਕੀਮਤ ਵੱਧ ਘੱਟ ਹੋ ਸਕਦੀ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM