ਐਮ.ਐਲ.ਜੀ. ਕਾਨਵੈਂਟ ਸਕੂਲ ਵਿਖੇ ਗਾਂਧੀ ਜਯੰਤੀ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ
ਵਿਦਿਆਰਥੀਆਂ ਨੇ ਗਾਂਧੀ ਜੀ ਦੇ ਪਹਿਰਾਵੇ ਵਿੱਚ ਸਜ ਕੇ ਦਿੱਤਾ ਸੱਚ, ਅਹਿੰਸਾ ਤੇ ਦੇਸ਼ ਭਗਤੀ ਦਾ ਸੰਦੇਸ਼
ਚੀਮਾ ਮੰਡੀ (ਜਗਸੀਰ ਸਿੰਘ ) - ਐਮ.ਐਲ.ਜੀ. ਕਾਨਵੈਂਟ ਸਕੂਲ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜਯੰਤੀ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ। ਕਈ ਵਿਦਿਆਰਥੀ ਮਹਾਤਮਾ ਗਾਂਧੀ ਜੀ ਦੇ ਪਹਿਰਾਵੇ ਵਿੱਚ ਸਜ ਕੇ ਸਕੂਲ ਪਹੁੰਚੇ ਅਤੇ ਉਨ੍ਹਾਂ ਦੇ ਜੀਵਨ, ਸਾਦਗੀ, ਸੱਚਾਈ ਤੇ ਅਹਿੰਸਾ ਦੇ ਸਿਧਾਂਤਾਂ ਨੂੰ ਦਰਸਾਇਆ। ਸਮਾਗਮ ਦੌਰਾਨ ਭਾਸ਼ਣ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੇ ਆਦਰਸ਼ਾਂ ਅਤੇ ਦੇਸ਼ ਦੀ ਆਜ਼ਾਦੀ ਵਿੱਚ ਪਾਏ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਆਪਣੇ ਵਿਚਾਰ ਪੇਸ਼ ਕਰਦਿਆਂ ਸੱਚਾਈ, ਅਹਿੰਸਾ ਅਤੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਵਿੱਚ ਦਾਂਡੀ ਮਾਰਚ ਵੀ ਕੱਢਿਆ ਗਿਆ। ਇਸ ਰਾਹੀਂ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਇਤਿਹਾਸਕ ਅੰਦੋਲਨ ਅਤੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਇਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਗਾਂਧੀ ਜਯੰਤੀ ਨਾਲ ਸਬੰਧਤ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ, ਸੰਘਰਸ਼ ਅਤੇ ਆਜ਼ਾਦੀ ਦੀ ਲਹਿਰ ਨਾਲ ਸਬੰਧਤ ਸਵਾਲ ਪੁੱਛੇ ਗਏ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸਵਾਲਾਂ ਦੇ ਸਹੀ ਜਵਾਬ ਦਿੰਦਿਆਂ ਆਪਣੀ ਜਾਣਕਾਰੀ ਦਾ ਪ੍ਰਦਰਸ਼ਨ ਕੀਤਾ। ਇਸ ਸਮੇਂ ਸਕੂਲ ਦੀ ਮੈਨੇਜਮੈਂਟ, ਪ੍ਰਿੰਸੀਪਲ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਸਕੂਲ ਦੀ ਮੈਨੇਜਮੈਂਟ ਅਤੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਦਰਸਾਏ ਸੱਚ, ਅਹਿੰਸਾ, ਸਾਦਗੀ ਅਤੇ ਸਵੈ-ਨਿਰਭਰਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਮਹਾਤਮਾ ਗਾਂਧੀ ਜੀ ਦੇ ਜੀਵਨ, ਵਿਚਾਰਾਂ ਅਤੇ ਨੈਤਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣਾ ਹੈ। ਸਮੁੱਚਾ ਸਮਾਗਮ ਬੜੇ ਉਤਸ਼ਾਹ ਅਤੇ ਸਫਲਤਾਪੂਰਵਕ ਸੰਪੰਨ ਹੋਇਆ।