Daily Suraj

ਪੰਜਾਬੀ

ਜ਼ਾਰਖੰਡ ਜਹਾਜ਼ ਹਾਦਸੇ ‘ਚ ਅੰਮ੍ਰਿਤਸਰ ਦੇ ਪਾਇਲਟ ਦੀ ਮੌਤ

24 Feb, 2026 04:15 PM

ਝਾਰਖੰਡ ਦੇ ਚਤਰਾ ਜ਼ਿਲ੍ਹੇ ‘ਚ ਇੱਕ ਦਰਦਨਾਕ ਜਹਾਜ਼ ਹਾਦਸਾ ਵਾਪਰਿਆ। ਰਾਂਚੀ ਤੋਂ ਨਵੀਂ ਦਿੱਲੀ ਜਾ ਰਹੀ ਇੱਕ ਏਅਰ ਐਂਬੂਲੈਂਸ ਜੰਗਲੀ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਈ। ਇਸ ਵਿੱਚ ਸਵਾਰ ਸਾਰੇ ਸੱਤ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਨਗਰ ਇਲਾਕੇ ਦੇ ਰਹਿਣ ਵਾਲੇ ਪਾਇਲਟ ਸਵਰਾਜਦੀਪ ਸਿੰਘ ਦੀ ਵੀ ਏਅਰ ਐਂਬੂਲੈਂਸ ਜਹਾਜ਼ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪਾਇਲਟ ਸਵਰਾਜਦੀਪ ਸਿੰਘ ਇੱਕ ਮਰੀਜ਼ ਨੂੰ ਲੈ ਕੇ ਉਡਾਣ ‘ਤੇ ਸਨ ਅਤੇ ਜਹਾਜ਼ ਵਿੱਚ ਮੌਜੂਦ ਬਾਕੀ ਲੋਕਾਂ ਦੀ ਵੀ ਹਾਦਸੇ ਵਿੱਚ ਮੌਤ ਹੋ ਗਈ। ਸਵਰਾਜਦੀਪ ਸਿੰਘ ਨੇ ਕਰੀਬ ਡੇਢ ਸਾਲ ਪਹਿਲਾਂ ਹੀ ਡਿਊਟੀ ਜੁਆਇਨ ਕੀਤੀ ਸੀ ਅਤੇ ਉਨ੍ਹਾਂ ਦਾ ਇੱਕ ਛੋਟਾ ਬੱਚਾ ਵੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਕੋਲ 300 ਤੋਂ ਵੱਧ ਘੰਟਿਆਂ ਦੀ ਉਡਾਣ ਦਾ ਤਜਰਬਾ ਸੀ। ਸਵਰਾਜਦੀਪ ਦੀ ਮੌਤ ਦੀ ਖ਼ਬਰ ਨਾਲ ਇਲਾਕੇ ‘ਚ ਸੋਗ ਹੈ। ਆਸ ਪਾਸ ਦੇ ਲੋਕਾਂ ਦਾ ਕਹਿਣਾ ਹੈ ਕਿ ਸਵਰਾਜਦੀਪ ਸਿੰਘ ਬਹੁਤ ਨੇਕ ਦਿਲ ਇਨਸਾਨ ਸਨ।

Latest News