ਪਾਕਿਸਤਾਨ ਦਾ ਸਮਰਥਨ ਕਰਨ ਦੇ ਦੋਸ਼ ’ਚ ਵਿਧਾਇਕ ਸਮਤੇ 27 ਲੋਕ ਗ੍ਰਿਫ਼ਤਾਰ

ਪਾਕਿਸਤਾਨ ਦਾ ਸਮਰਥਨ ਕਰਨ ਦੇ ਦੋਸ਼ ’ਚ ਵਿਧਾਇਕ ਸਮਤੇ 27 ਲੋਕ ਗ੍ਰਿਫ਼ਤਾਰ

ਅਸਾਮ :ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵਿੱਚ ਰਹਿੰਦਿਆਂ ਪਾਕਿਸਤਾਨ ਦਾ ਬਚਾਅ ਕਰਨ ਦੇ ਦੋਸ਼ ਵਿੱਚ ਹੁਣ ਤੱਕ ਰਾਜ ਵਿੱਚ ਘੱਟੋ-ਘੱਟ 27 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਰਮਾ ਨੇ ਕਿਹਾ ਕਿ ਗ੍ਰਿਫ਼ਤਾਰੀਆਂ ਦੀ ਇਹ ਗਿਣਤੀ ਸੋਮਵਾਰ ਰਾਤ ਤੱਕ ਦੀ ਹੈ। ਸ਼ਰਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਕਿਹਾ, ‘‘ਹੁਣ ਤੱਕ 27 ਗੱਦਾਰ ਫੜੇ ਗਏ ਹਨ’’। 

ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਵਿਰੋਧੀ ਧਿਰ ਆਲ ਇੰਡੀਆ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (19”46) ਦੇ ਵਿਧਾਇਕ ਅਮੀਨ-ਉਲ-ਇਸਲਾਮ ਸ਼ਾਮਲ ਹਨ, ਜਿਨ੍ਹਾਂ ’ਤੇ ਕਥਿਤ ਤੌਰ ’ਤੇ ਪਾਕਿਸਤਾਨ ਦਾ ਬਚਾਅ ਕਰਨ ਅਤੇ ਪਹਿਲਗਾਮ ਹਮਲੇ ਵਿੱਚ ਉਸਦੀ ਸ਼ਮੂਲੀਅਤ ਦੇ ਦੋਸ਼ ਵਿੱਚ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਸਨਿਚਰਵਾਰ ਨੂੰ ਸ਼ਰਮਾ ਨੇ ਕਿਹਾ ਸੀ ਕਿ ਜੇਕਰ ਜ਼ਰੂਰੀ ਹੋਇਆ ਤਾਂ ਗ੍ਰਿਫ਼ਤਾਰ ਕੀਤੇ ਗਏ ਲੋਕਾਂ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ ਦੀਆਂ ਧਾਰਾਵਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਸੀ, ‘‘ਭਾਰਤ ਅਤੇ ਪਾਕਿਸਤਾਨ ਵਿੱਚ ਕੋਈ ਸਮਾਨਤਾ ਨਹੀਂ ਹੈ। ਦੋਵੇਂ ਦੇਸ਼ ਦੁਸ਼ਮਣ ਦੇਸ਼ ਹਨ ਅਤੇ ਸਾਨੂੰ ਇਸ ਤਰ੍ਹਾਂ ਹੀ ਰਹਿਣਾ ਚਾਹੀਦਾ ਹੈ।’’

#PakistanSupportCase #MLAArrested #NationalSecurity #AntiNationalActivity #PoliceAction #DeshDrohi #SecurityAlert #ArrestsMade #PatriotismFirst