Daily Suraj

ਪੰਜਾਬੀ

ਚੰਡੀਗੜ੍ਹ, ਸਕੂਲਾਂ ’ਚ ਵਧੀਆਂ ਛੁੱਟੀਆਂ

13 Jan, 2026 03:08 PM

– ਤੀਜੀ ਵਾਰ ਵਧਾਈਆਂ ਗਈਆਂ ਸਕੂਲਾਂ ਦੀਆਂ ਛੁੱਟੀਆਂ ਚੰਡੀਗੜ੍ਹ ਵਿੱਚ ਕੜਾਕੇ ਦੀ ਠੰਢ, ਸੀਤ ਲਹਿਰ ਅਤੇ ਲਗਾਤਾਰ ਸੰਘਣੀ ਧੁੰਦ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਦਿਖਾਈ ਦੇ ਰਹੇ ਹਨ। ਇਸ ਲਈ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਸਰਦੀਆਂ ਦੀਆਂ ਛੁੱਟੀਆਂ ਵਧਾਈਆਂ ਜਾ ਰਹੀਆਂ ਹਨ। ਇਸ ਸਥਿਤੀ ਦੇ ਮੱਦੇਨਜ਼ਰ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਇੱਕ ਵਾਰ ਫਿਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਵਿਚ ਛੁੱਟੀਆਂ ਦਾ ਵਾਧਾ ਕਰ ਦਿੱਤਾ ਹੈ। ਜਾਰੀ ਪੱਤਰ ਅਨੁਸਾਰ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਲਈ ਸਕੂਲ ਦੇ ਸਮੇਂ / ਸਰਦੀਆਂ ਦੀਆਂ ਛੁੱਟੀਆਂ ਦੇ ਨਿਯਮ ਨੂੰ 17.01.2026 ਤੱਕ ਵਧਾ ਦਿੱਤਾ ਗਿਆ ਹੈ। ਸਕੂਲ ਹੁਣ 17 ਜਨਵਰੀ ਤੱਕ ਬੰਦ ਰਹਿਣਗੇ। ਇਸ ਤੋਂ ਪਹਿਲਾਂ, ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਸਨ। ਹੁਣ ਇਹ ਤੀਜੀ ਵਾਰ ਹੈ ਜਦੋਂ ਸਕੂਲਾਂ ਦੀਆਂ ਛੁੱਟੀਆਂ ਵਧਾਈਆਂ ਗਈਆਂ ਹਨ।

Posted By: Daily Suraj Bureau

Latest News