Daily Suraj

ਪੰਜਾਬੀ

ਕੈਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਟ੍ਰੈਫਿਕ ਅਤੇ ਸੜ੍ਹਕ ਸੁਰੱਖਿਆ ਵਿੰਗ ਵੱਲੋਂ ਸੈਮੀਨਾਰ ਲਗਾਇਆ

29 May, 2025 10:12 PM

ਮੋਗਾ : ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ (ਪੰਜਾਬ ਪੁਲਿਸ) ਦੇ ਏਐੱਸਆਈ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਅਤੇ ਸੜ੍ਹਕ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਕੇਵਲ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਮੇਸ਼ਾ ਚਾਰ ਪਹੀਆ ਵਾਹਨ ਤੇ ਸੀਟ ਬੈਲਟ ਅਤੇ ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਲਈ ਕਿਹਾ ਅਤੇ ਸਹਾਇਤਾ ਲਈ 112 ਤੇ ਕਾਲ ਕਰਨ ਦੀ ਜਾਣਕਾਰੀ ਬਾਰੇ ਦੱਸਿਆ। ਇਸ ਮੌਕੇ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਏਐੱਸਆਈ ਕੇਵਲ ਸਿੰਘ ਦੁਆਰਾ ਦਿੱਤੀ ਵਡਮੁੱਲੀ ਜਾਣਕਾਰੀ ਸਾਂਝੀ ਕਰਨ ਤੇ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।

#TrafficAwareness #RoadSafety #CambridgeInternationalSchool #StudentSafety #TrafficSeminar #RoadSafetyEducation #PunjabSchools #TrafficRules #SafeDriving

Latest News